06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 26-06-2026
ਕਾਦੀਆਂ, 25 ਜੂਨ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ਉੱਤੇ ਇਕ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਥਾਣਾ ਸੇਖਵਾਂ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਸਾਰੀ ਕਾਰਵਾਈ ਮੁਕੰਮਲ ਕੀਤੀ ਗਈ। ਮ੍ਰਿਤਕ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰ ਵਿਚ ਉਸ ਦੀ ਸ਼ਨਾਖਤ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉੱਚਾ ਵਜੋਂ ਹੋਈ ਹੈ। ਮ੍ਰਿਤਕ ਜਗਜੀਤ ਸਿੰਘ ਦੀ ਮਾਤਾ ਸੁਖਵੰਤ ਕੌਰ ਨੇ ਦੱਸਿਆ ਕਿ ਜਗਜੀਤ ਸਿੰਘ ਟਰੱਕ ਡਰਾਇਵਰੀ ਕਰਦਾ ਸੀ ਤੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਹ ਕੱਲ੍ਹ ਦਾ ਘਰੋਂ ਲੁਧਿਆਣਾ ਜਾਣ ਲਈ ਰਵਾਨਾ ਹੋਇਆ। ਪ੍ਰੰਤੂ ਅੱਜ ਅਸੀਂ ਪੁਲਿਸ ਵਲੋਂ ਸੂਚਨਾ ਮਿਲਣ ’ਤੇ ਆ ਕੇ ਦੇਖਿਆ ਕਿ ਉਸ ਨੇ ਨਹਿਰ ਦੇ ਕੰਢੇ ਰੁੱਖ ਨਾਲ ਫਾਹਾ ਲੈ ਲਿਆ ਤੇ ਖੁਦਕੁਸ਼ੀ ਕਰ ਲਈ। ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਕਿਹਾ ਕਿ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ’ਚ ਐੱਸ.ਡੀ.ਐੱਮ. ਅਤੇ ਮਾਰਕਿਟ ਕਮੇਟੀ ਦੇ ਦਫ਼ਤਰ ’ਚ ਗੰਦੇ ਪਾਣੀ ਦੀ ਭਰਮਾਰ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਬਾਬਾ ਨਾਨਕ ’ਚ ਮੁੱਖ ਮੰਤਰੀ ਦੇ ਖਿਲਾਫ਼ ਲਗਵਾਏ ਪੋਸਟਰ
Ad Position 24
No active advertisement