ਗੁਰਦਾਸਪੁਰ, 25 ਜੂਨ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ 5 ਦੋਸ਼ੀਆਂ ਨੂੰ 40.90 ਗ੍ਰਾਮ ਹੈਰੋਇਨ ਅਤੇ 9600 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਰਾਜਬੀਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ’ਤੇ ਪੁਲਿਸ ਨੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੀਨਾਨਗਰ ਪੁਲਿਸ ਨੇ ਰਾਹੁਲ ਕੁਮਾਰ ਅਤੇ ਬਲਵੰਤ ਰਾਜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਹੈਰੋਇਨ ਅਤੇ 5500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੀਨਾਨਗਰ ਪੁਲਿਸ ਨੇ ਅਕਾਸ਼ ਕੁਮਾਰ ਅਤੇ ਦੀਪਕ ਕੁਮਾਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 14.90 ਗ੍ਰਾਮ ਹੈਰੋਇਨ ਅਤੇ 4100 ਰੁਪਏ ਡਰੱਗ ਮਨੀ ਸਮੇਤ ਮੋਟਰਸਾਈਕਲ ਨੰਬਰ ਪੀ.ਬੀ.-06 ਐਕਸ 2760 ਬਰਾਮਦ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।