05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਗੁਰਇਕਬਾਲ ਸਿੰਘ ਮਾਹਲ ਦੇ ‘ਆਪ’ ਵਿਚ ਸ਼ਾਮਿਲ ਹੋਣ ਨਾਲ ਹਲਕਾ ਕਾਦੀਆਂ ਵਿਚ ਮਿਲਿਆ ਵੱਡਾ ਬਲ-ਜੋਬਨ ਰੰਧਾਵਾ

Ad Position 21
No active advertisement
ਅਜੀਤ ਡੈਸਕ 28-06-2026
ਬਟਾਲਾ, 27 ਜੂਨ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਜੋਬਨ ਰੰਧਾਵਾ ਨੇ ਹਲਕਾ ਕਾਦੀਆਂ ਦੇ ਦਿੱਗਜ ਲੀਡਰ ਸ: ਗੁਰਇਕਬਾਲ ਸਿੰਘ ਮਾਹਲ ਦੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਮੁਬਾਰਕਬਾਦ ਦਿੱਤੀ। ਜੋਬਨ ਰੰਧਾਵਾ ਨੇ ਕਿਹਾ ਕਿ ਸ. ਗੁਰਇਕਬਾਲ ਸਿੰਘ ਮਾਹਲ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹੇ ਰਹਿਣ ਵਾਲੇ ਆਗੂ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਨਾਲ ਹਲਕਾ ਕਾਦੀਆਂ ਅੰਦਰ ਆਮ ਆਦਮੀ ਪਾਰਟੀ ਨੂੰ ਨਵੀਂ ਤਾਕਤ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ: ਮਾਹਲ ਦੀ ਸਮਾਜ ਵਿਚ ਮਜ਼ਬੂਤ ਪਕੜ ਅਤੇ ਲੋਕਾਂ ਵਿਚ ਚੰਗੀ ਸਾਖ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਹ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਜਿੱਤ ਹੈ। ਸ: ਮਾਹਲ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਹਲਕਾ ਕਾਦੀਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਡੇਰਾ ਰੋਡ ਚੂੰਗੀ ਤੋਂ ਥਾਣੇ ਤੱਕ ਰਸਤੇ ਦੀ ਹਾਲਤ ਤਰਸਯੋਗ
Ad Position 24
No active advertisement