05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਡਿਪਟੀ ਕਮਿਸ਼ਨਰ ਵਲੋਂ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 28-06-2026
ਬਟਾਲਾ, 27 ਜੂਨ (ਸਤਿੰਦਰ ਸਿੰਘ)-29 ਜੂਨ ਨੂੰ ਪੰਜਾਬ ਸਰਕਾਰ ਵਲੋਂ ਐੱਸ.ਐਲ. ਬਾਵਾ ਕਾਲਜ ਗਰਾਊਂਡ ਸਾਹਮਣੇ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਲਈ ਪੂਰੀ ਸ਼ਰਧਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਐੱਸ.ਐਲ. ਬਾਵਾ ਕਾਲਜ ਗਰਾਊਂਡ ਸਾਹਮਣੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਸ਼ਾਮ 6 ਵਜੇ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਸਮਾਗਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਬੈਠਣ, ਪਾਰਕਿੰਗ ਸਮੇਤ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਮਹਾਨ ਸਮਾਗਮ ਲਈ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਅਤੇ ਸੰਗਤਾਂ ਦੀ ਆਵਾਜਾਈ ਲਈ ਯੋਗ ਪਰਬੰਧ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਜ਼ਿਲਾ ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਨੇ ਮਾਹਲ ਦਾ ਸਵਾਗਤ ਕੀਤਾ ਅਗਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਦੇ ‘ਆਪ’ ਵਿਚ ਸ਼ਾਮਿਲ ਹੋਣ ਨਾਲ ਹਲਕਾ ਕਾਦੀਆਂ ਵਿਚ ਮਿਲਿਆ ਵੱਡਾ ਬਲ-ਜੋਬਨ ਰੰਧਾਵਾ
Ad Position 24
No active advertisement