ਕੋਟਲੀ ਸੂਰਤ ਮੱਲ੍ਹੀ, 28 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਫੱਤੂਪੁਰ ਦੇ ਨੌਜਵਾਨ ਕਾਂਗਰਸੀ ਆਗੂ ਤੇ ਮੈਂਬਰ ਕਿਰਤ ਕਮਿਸ਼ਨ ਪੰਜਾਬ ਨਵਜੋਤ ਸਿੰਘ ਫੱਤੂਪੁਰ ਆਪਣੇ ਦਰਜਨ ਤੋਂ ਵੱਧ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ, ਜਿਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਭਰਵਾਂ ਸਵਾਗਤ ਕਰਦਿਆਂ ਪੂਰਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਸਬੰਧੀ ਸਾਬਕਾ ਸਰਪੰਚ ਸਵਿੰਦਰ ਸਿੰਘ ਫੱਤੂਪੁਰ ਦੇ ਗ੍ਰਹਿ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਭਲੇ ਦੀ ਗੱਲ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੌਜਵਾਨ ਕਾਂਗਰਸੀ ਆਗੂ ਨਵਜੋਤ ਸਿੰਘ ਫੱਤੂਪੁਰ ਦਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ’ਤੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਅੰਦਰ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਨਵਜੋਤ ਸਿੰਘ ਫੱਤੂਪੁਰ ਨੇ ਜਥੇ. ਸੁੱਚਾ ਸਿੰਘ ਲੰਗਾਹ ਸਮੇਤ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਸਾਬਕਾ ਸਰਪੰਚ ਸਵਿੰਦਰ ਸਿੰਘ ਫੱਤੂਪੁਰ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ, ਮਿੰਟੂ ਪ੍ਰਧਾਨ, ਹੈਪੀ ਫੂਤੁੂਪੁਰ, ਨਿਸ਼ਾਨ ਸਿੰਘ ਰੋਹਿਤ, ਯੂਸਫ ਮਸੀਹ, ਹਰੂਨ ਮਸੀਹ, ਨਰਿੰਦਰ ਕੌਰ, ਅਨੀਤਾ, ਬਿੰਦਰ ਕੌਰ, ਰਿਬਿਕਾ ਕੁਮਾਰੀ, ਵਿਮਲ, ਕੁਲਵਿੰਦਰ ਕੌਰ, ਸਾਹਿਲ, ਰਾਜਾ ਮਸੀਹ ਸਮੇਤ ਪਰਿਵਾਰ ਸ਼ਾਮਿਲ ਸਨ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ, ਜਥੇਦਾਰ ਕੁਲਜੀਤ ਸਿੰਘ ਮਝੈਲ, ਡਾਕਟਰ ਬਲਰਾਜ ਸਿੰਘ ਕੋਟਲੀ, ਬਲਜੀਤ ਸਿੰਘ ਰਹੀਮਾਬਾਦ, ਕ੍ਰਿਪਾਲ ਸਿੰਘ ਗਵਾਰਾ, ਜਗੀਰ ਮਸੀਹ ਪੱਖੋਕੇ, ਪੰਮਾ ਮਸੀਹ ਦਬੁਰਜੀ, ਚੈਨ ਮਸੀਹ ਨਬੀਨਗਰ ਸਮੇਤ ਅਕਾਲੀ ਵਰਕਰ ਹਾਜ਼ਰ ਸਨ।>