ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੀ.ਐਚ.ਸੀ. ਕਾਹਨੂੰਵਾਨ ’ਚ ਪੋਲੀਓ ਮੁਹਿੰਮ ਹੇਠ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-06-2026
ਕਾਹਨੂੰਵਾਨ, 28 ਜੂਨ (ਨਿਸ਼ਾਨ ਸਿੰਘ ਚਾਹਲ)-ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਕਾਹਨੂੰਵਾਨ ਡਾ. ਗੁਰਦੀਪ ਸਿੰਘ ਦੀ ਅਗਵਾਈ ’ਚ ਸਿਹਤ ਵਰਕਰਾਂ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐਸ.ਐਮ.ਓ. ਡਾ. ਗੁਰਦੀਪ ਸਿੰਘ ਨੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਬੂਥ ’ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿਚ ਸਫਲ ਕੀਤਾ ਜਾ ਸਕੇ। ਇਸ ਦੌਰਾਨ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿਚ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਬਲਾਕ ਐਜੂਕੇਟਰ ਨੀਲਮ ਨੇ ਦੱਸਿਆ ਕਿ ਤਿੰਨ ਦਿਨ 28 ਤੋਂ 30 ਜੂਨ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਬਲਾਕ ਕਾਹਨੂੰਵਾਨ ਅੰਦਰ 115 ਬੂਥ ਅਤੇ 5 ਟਰਾਂਜ਼ਿਟ ਬੂਥਾਂ ਵਿਖੇ ਟੀਮਾਂ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ, ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਇਸ ਤੋਂ ਰਹਿ ਗਏ ਉਨ੍ਹਾਂ ਨੂੰ 29 ਤੇ 30 ਜੂਨ ਨੂੰ ਘਰਾਂ ਵਿਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਬਲਾਕ ਕਾਹਨੂੰਵਾਨ ’ਚ 13442 ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਜਾਣਗੀਆਂ। ਸੁਖਵੰਤ ਕੌਰ ਬਲਾਕ ਐਲ.ਐਚ.ਵੀ. ਨੇ ਦੱਸਿਆ ਕਿ ਬਲਾਕ ਦੇ ਵੱਖ-ਵੱਖ ਖੇਤਰਾਂ ’ਚ ਬਣੇ ਝੁੱਗੀ-ਝੌਪੜੀ, ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪਥੇਰਾਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 1 ਮੋਬਾਈਲ ਟੀਮ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਵਿਚ ਆਸ਼ਾ ਵਰਕਰ, ਸੋਸ਼ਲ ਵਰਕਰ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੀ ਪੜਤਾਲ ਲਈ 15 ਸੁਪਰਵਾਈਜਰ ਵੀ ਲਗਾਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ ਅਗਲੀ ਖ਼ਬਰ ਝੋਨੇ ਦੀ ਫਸਲ ਦੀ ਬਿਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਭਾਕਿਯੂ (ਲ)
Ad Position 24
No active advertisement