ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ

Ad Position 21
No active advertisement
ਅਜੀਤ ਡੈਸਕ 29-06-2026
ਕੁਲਵਿੰਦਰ ਸਿੰਘ, ਹਰਦੀਪ ਸਿੰਘ ਸੰਧੂ
ਕਾਦੀਆਂ, 28 ਜੂਨ -ਕਾਦੀਆਂ ਸ਼ਹਿਰ ਤੇ ਹਲਕੇ ਦਾ ਪਿਛਲੇ ਕਈ ਦਹਾਕਿਆਂ ਤੋਂ ਕੋਈ ਵਿਕਾਸ ਨਹੀਂ ਕਰਵਾਇਆ, ਬਾਜਵਾ ਪਰਿਵਾਰ ਨੇ ਕੇਵਲ ਆਪਣੀਆਂ ਸਿਆਸੀ ਰੋਟੀਆਂ ਹੀ ਸੇਕੀਆਂ ਹਨ, ਆਮ ਆਦਮੀ ਪਾਰਟੀ ਹੀ ਇਸ ਹਲਕੇ ਤੇ ਸ਼ਹਿਰ ਦਾ ਵਿਕਾਸ ਕਰਵਾ ਸਕਦੀ ਹੈ, ਇਸ ਲਈ ਆਮ ਆਦਮੀ ਪਾਰਟੀ ਦਾ ਹੀ ਹਲਕਾ ਵਿਧਾਇਕ ਬਣਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਕਾਦੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਕੀਤੇ ਇਕ ਜਨਤਕ ਇਕੱਠ ਦੌਰਾਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮਾਹਲ ਪਰਿਵਾਰ ਵਲੋਂ ਇਕ ਵਿਸ਼ਾਲ ਜਨਤਕ ਰੈਲੀ ਕੀਤੀ ਗਈ, ਜਿਸ ਵਿਚ ‘ਆਪ’ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ ਸਮੇਂ ਪੁੱਜੇ। ਇਸ ਮੌਕੇ ਉਨ੍ਹਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਟਕੋਰਾਂ ਲਾਉਂਦਿਆਂ ਕਿਹਾ ਕਿ ਬਾਜਵਾ ਪਰਿਵਾਰ ਨੇ ਸਿਆਸਤ ਵਿਚ ਤਾਂ ਨਾਂਅ ਖੱਟਿਆ ਹੈ, ਪਰ ਵਿਕਾਸ ਪੱਖੋਂ ਸ਼ਹਿਰ ਅਤੇ ਹਲਕੇ ਦਾ ਵਿਕਾਸ ਜ਼ੀਰੋ ਰੱਖਿਆ ਹੈ। ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਇਸ ਸਮੇਂ ਸਾਰੀਆਂ ਵਿਰੋਧੀ ਪਾਰਟੀਆਂ ਚਾਹੇ ਕਾਂਗਰਸ, ਭਾਜਪਾ ਜਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਹੈ, ਉਨ੍ਹਾਂ ਦੇ ਸਿਆਸੀ ਅਕਸ ਨੂੰ ਖ਼ਰਾਬ ਕਰਨ ਲਈ ਇਕਜੁੱਟ ਹਨ ਤੇ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ 4 ਸਾਲ ਵਿਚ ਆਪਣੇ ਸਾਰੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਤੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਆਮ ਲੋਕਾਂ ਦਾ ਬਿਜਲੀ ਦਾ ਬਿੱਲ ਮੁਆਫ਼ ਕੀਤਾ ਹੈ, ਮੁਹੱਲਾ ਕਲੀਨਿਕ ਖੋਲ ਕੇ ਸਿਹਤ ਸਹੂਲਤਾਂ ਦਿੱਤੀਆਂ ਹਨ, ਇਸ ਤੋਂ ਇਲਾਵਾ ਮਾਵਾਂ ਭੈਣਾਂ ਦੇ ਸਤਿਕਾਰ ਵਾਸਤੇ ਯੋਜਨਾ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਖਾਲ ਪੱਕੇ ਕੀਤੇ, ਸਿੱਖਿਆ, ਸਿਹਤ ਆਦਿ ਖੇਤਰਾਂ ਵਿਚ ਸ਼ਾਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਤੋਂ ਪਤਾ ਲਗਦਾ ਹੈ ਕਿ ਮਾਹਲ ਪਰਿਵਾਰ ਦਾ ਹਲਕੇ ਦੇ ਲੋਕਾਂ ਨਾਲ ਕਿੰਨਾਂ ਗੂੜਾ ਪਿਆਰ ਹੈ। ਆਮ ਆਦਮੀ ਪਾਰਟੀ ਨੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਨਵਾਂ ਸੇਵਾਦਾਰ ਥਾਪਿਆ ਗਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਆਪ’ ਵਲੋਂ ਪੰਜਾਬ ਅੰਦਰ ਵਿਕਾਸ ਦੀ ਇਕ ਨਵੀਂ ਲੀਹ ਪਾਈ ਗਈ ਹੈ ਤੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ, ਇਸ ਕਰ ਕੇ ਵਿਰੋਧੀ ਸਿਆਸੀ ਪਾਰਟੀਆਂ ਬੁਖ਼ਲਾਹਟ ਵਿਚ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਦੀਆਂ ਨੂੰ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਸ: ਗੁਰਇਕਬਾਲ ਸਿੰਘ ਮਾਹਲ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਤੇ ਉਨ੍ਹਾਂ ਨਾਲ ਪੁੱਜੇ ਸੀਨੀਅਰ ਆਗੂ ਸਵਰਨ ਸਲਾਰੀਆ, ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਹਲਕਾ ਵਾਸੀਆਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਨਗਰ ਕੌਂਸਲ ਪ੍ਰਧਾਨ ਅਤੇ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਜਰਨੈਲ ਸਿੰਘ ਮਾਹਲ ਨੇ ਵੀ ਸ: ਭਗਵੰਤ ਸਿੰਘ ਮਾਨ ਦਾ ਕਾਦੀਆਂ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡੀ.ਸੀ. ਗੁਰਦਾਸਪੁਰ ਅਦਿੱਤਿਆ ਉੱਪਲ, ਜਰਨੈਲ ਸਿੰਘ ਮਾਹਲ, ਮੁਖਦੇਵ ਸਿੰਘ ਆਲੋਵਾਲ, ਕੰਵਲਜੀਤ ਸਿੰਘ ਚਾਹਲ, ਗੁਰਦਿਲਬਾਗ ਸਿੰਘ ਨੀਟਾ ਮਾਹਲ ਕੌਂਸਲਰ, ਇੰਦਰਜੀਤ ਸਿੰਘ ਜਕੜੀਆ, ਹਰਪ੍ਰੀਤ ਸਿੰਘ ਮਾਹਲ, ਸਰਬਜੀਤ ਸਿੰਘ ਮਾਹਲ, ਸਤਿੰਦਰਪਾਲ ਕੌਂਸਲਰ, ਪਲਵਿੰਦਰ ਕੌਰ ਮਾਹਲ, ਰਾਜ ਕੁਮਾਰ ਕੌਂਸਲਰ, ਕੌਂਸਲਰ ਹਰਪ੍ਰੀਤ ਕੌਰ, ਸਾ. ਕੌਸਲਰ ਗਿੰਨੀ ਭਾਟੀਆ, ਸੁਖਰਾਜ ਕੌਰ ਮਾਹਲ ਸਾਬਕਾ ਕੌਂਸਲਰ, ਨਿਰਮਲ ਸਿੰਘ ਡੇਹਰੀਵਾਲ ਦਰੋਗਾ, ਬੇਅੰਤ ਸਿੰਘ ਡੇਹਰੀਵਾਲ ਦਰੋਗਾ, ਸੋਨੂੰ ਸੋਹਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਬੀਤਾ ਖੋਸਲਾ, ਮਨਜੀਤ ਸਿੰਘ ਸਾ. ਸਰਪੰਚ ਮੋਕਲ, ਡਾ. ਜਗਬੀਰ ਸਿੰਘ ਧਰਮਸੋਤ, ਮਨਜੀਤ ਸਿੰਘ ਮੈਂਬਰ ਪੰਚਾਇਤ ਮੋਕਲ, ਨੰਬਰਦਾਰ ਜਸਬੀਰ ਸਿੰਘ ਬਸਰਾਵਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਘਰ ’ਚ ਕੀਤਾ ਨਜ਼ਰਬੰਦ ਅਗਲੀ ਖ਼ਬਰ ਸੀ.ਐਚ.ਸੀ. ਕਾਹਨੂੰਵਾਨ ’ਚ ਪੋਲੀਓ ਮੁਹਿੰਮ ਹੇਠ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਸ਼ੁਰੂਆਤ
Ad Position 24
No active advertisement