ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਘਰ ’ਚ ਕੀਤਾ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 29-06-2026
ਬਟਾਲਾ, 28 ਜੂਨ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਹਲਕਾ ਕਾਦੀਆਂ ਦੇ ਦੌਰੇ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੂੰ ਪੰਜਾਬ ਪੁਲਿਸ ਵਲੋਂ ਕਥਿਤ ਤੌਰ ’ਤੇ ਘਰ ’ਚ ਨਜ਼ਰਬੰਦ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭਾਈ ਸੁਖਦੇਵ ਸਿੰਘ ਕਾਦੀਆਂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਚ ਵਧ ਰਹੇ ਨਸ਼ਿਆਂ, ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਐਨ.ਐਸ.ਏ. ਖ਼ਤਮ ਹੋਣ ਦੇ ਬਾਵਜੂਦ ਵੀ ਡਿਬੜੂਗੜ੍ਹ ਜੇਲ੍ਹ ’ਚ ਨਜ਼ਰਬੰਦ ਰੱਖਣ, ਘਰ-ਘਰ ਰੋਜ਼ਗਾਰ ਦੇ ਵਾਅਦਿਆਂ, ਨੌਜਵਾਨਾਂ ’ਤੇ ਦਰਜ ਨਾਜਾਇਜ਼ ਪਰਚਿਆਂ, ਵਿਕਾਸ ਕਾਰਜਾਂ ਦੀ ਹਕੀਕਤ ਅਤੇ ਹੋਰ ਪੰਜਾਬ ਪੱਖੀ ਮੁੱਦਿਆਂ ਬਾਰੇ ਸਵਾਲ ਪੁੱਛੇ ਜਾਣੇ ਸਨ, ਪਰ ਸਵਾਲਾਂ ਦਾ ਸਾਹਮਣਾ ਕਰਨ ਦੀ ਬਜਾਏ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ। ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰਾਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਪੁਲਿਸ ਦੇ ਜ਼ਰੀਏ ਦਬਾਉਣਾ ਚਾਹੀਦਾ ਹੈ। ਜੇਕਰ ਸਰਕਾਰ ਆਪਣੇ ਕੰਮਾਂ ਨੂੰ ਲੈ ਕੇ ਭਰੋਸੇ ਵਿਚ ਹੈ ਤਾਂ ਉਸ ਨੂੰ ਆਲੋਚਨਾ ਜਾਂ ਸਵਾਲਾਂ ਤੋਂ ਡਰਨ ਦੀ ਲੋੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਹਨ, ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਅਨੇਕਾਂ ਨੌਜਵਾਨ ਆਪਣੇ-ਆਪ ਨੂੰ ਝੂਠੇ ਜਾਂ ਨਾਜਾਇਜ਼ ਪਰਚਿਆਂ ਦਾ ਸ਼ਿਕਾਰ ਦੱਸ ਰਹੇ ਹਨ। ਇਨ੍ਹਾਂ ਗੰਭੀਰ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਰੋਕਣ ਵਿਚ ਆਪਣੀ ਤਾਕਤ ਲਗਾ ਰਹੀ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ਼ਤਿਹਾਰਾਂ ਅਤੇ ਭਾਸ਼ਣਾਂ ਨਾਲ ਨਹੀਂ, ਸਗੋਂ ਜ਼ਮੀਨੀ ਹਕੀਕਤ ਅਤੇ ਜਵਾਬਦੇਹੀ ਨਾਲ ਸੰਤੁਸ਼ਟ ਹੋਣਗੇ। ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਦਾ ਪੂਰਾ ਸੰਵਿਧਾਨਕ ਤੇ ਲੋਕਤੰਤਰੀ ਹੱਕ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਦਬਾਇਆ ਨਹੀਂ ਜਾ ਸਕਦਾ। ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਪੰਜਾਬ ਦੇ ਅਸਲ ਮੁੱਦਿਆਂ ਦਾ ਹੱਲ ਕਰੇ, ਲੋਕਾਂ ਦੇ ਸਵਾਲਾਂ ਦੇ ਜਵਾਬ ਦੇਵੇ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੇ।
Ad Position 22
No active advertisement
ਪਿਛਲੀ ਖ਼ਬਰ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ
Ad Position 24
No active advertisement