ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਾਰ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-06-2026
ਗੁਰਦਾਸਪੁਰ, 28 ਜੂਨ (ਚੱਕਰਾਜਾ)-ਬਹਿਰਾਮਪੁਰ ਤੋਂ ਗਾਹਲੜੀ ਨੂੰ ਜਾਂਦੀ ਸੜਕ ’ਤੇ ਪੈਂਦੇ ਪਿੰਡ ਨੀਵਾਂ ਧਕਾਲਾ ਨੇੜੇ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ ਇਕ ਦੇ ਗੰਭੀਰ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਆਲਟੋ ਕਾਰ ’ਚ ਸਵਾਰ 3 ਨੌਜਵਾਨ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਜਾ ਰਹੇ ਸਨ ਕਿ ਜਦ ਉਹ ਪਿੰਡ ਨੀਵਾਂ ਧਕਾਲਾ ਨੇੜੇ ਪਹੁੰਚੇ ਤਾਂ ਕਾਰ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਕਾਰ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਸਵਾਰਾਂ ’ਚੋਂ ਰਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਜੰਗਲ (ਦੀਨਾਨਗਰ) ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਨੂੰ ਕੁਝ ਰਾਹਗੀਰਾਂ ਵਲੋਂ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਪਰ ਸੱਟਾਂ ਗੰਭੀਰ ਹੋਣ ਕਾਰਨ ਦੂਜੇ ਨੌਜਵਾਨ ਰਿਤਮ ਪੁੱਤਰ ਨਰਿੰਦਰ ਵਾਸੀ ਅਵਾਂਖਾ ਦੀ ਵੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ ਤੇ ਤੀਜੇ ਵਿਅਕਤੀ ਦੇ ਵੀ ਗੰਭੀਰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਸਿੰਘ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਮ੍ਰਿਤਕਾਂ ਦੇ ਸਰੀਰਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤੇ ਹਾਦਸਾ ਵਾਪਰਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਦੀ ਸਪਲਾਈ ਥ੍ਰੀ ਫੇਜ਼ ਵਾਰ-ਵਾਰ ਬੰਦ ਹੋਣ ਨਾਲ ਝੋਨੇ ਦੀ ਫਸਲ ’ਤੇ ਪੈ ਰਿਹਾ ਮਾੜਾ ਅਸਰ * ਕਈ ਇਲਾਕੇ ਅੰਦਰ 8 ਘੰਟ... ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਘਰ ’ਚ ਕੀਤਾ ਨਜ਼ਰਬੰਦ
Ad Position 24
No active advertisement