ਦੀਨਾਨਗਰ, 29 ਜੂਨ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਮਜਬੂਤੀ ਮਿਲੀ, ਜਦੋਂ ਪਿੰਡ ਕੋਠੇ ਸਦਾਨਾ ਦੇ ਕਈ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ᾿ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ᾿ਚ ਸ਼ਾਮਿਲ ਹੋਣ ਵਾਲਿਆਂ ਵਿਚ ਮੁੱਖ ਤੌਰ ֹ’ਤੇ ਧਰਮਾ, ਜਗਤਾਰ ਸਿੰਘ ਜੱਗਾ, ਹਰਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਅਤੇ ਦਲਜੀਤ ਸਿੰਘ ਦੁੱਲੀ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਾਰਟੀ ’ਚ ਸ਼ਮੂਲੀਅਤ ਕਰਵਾਈ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਸਰਕਾਰੀ ਯੋਜਨਾਵਾਂ ਬਣਾਈਆਂ ਹਨ ਤੇ ਉਨ੍ਹਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਬਿਨਾਂ ਪੱਖਪਾਤ ਦੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਹਟ ਕੇ ਪੰਜਾਬ ਅੰਦਰ ਅਮਨ ਚੈਨ ਤੇ ਇਨਸਾਫ ਦਾ ਰਾਜ ਸਥਾਪਿਤ ਕੀਤਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਅਤੇ ਥਾਣਿਆਂ ਅੰਦਰ ਇਨਸਾਫ ਮਿਲਣ ਲੱਗਾ ਹੈ। ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਵਧਿਆ ਹੈ ਤੇ ਇਸੇ ਕਾਰਨ ਲੋਕ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਇਕ ਵਾਰ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਖਣਾ ਚਾਹੁੰਦੇ ਹਨ ਤੇ ਲੋਕ ਪਹਿਲਾਂ ਨਾਲੋਂ ਵੀ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ।ਇਸ ਮੌਕੇ ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ ਕੱਤੋਵਾਲ, ਬਲਾਕ ਪ੍ਰਧਾਨ ਬਲਵਿੰਦਰ ਕੁਮਾਰ, ਬਲਾਕ ਪ੍ਰਧਾਨ ਗੋਰਾ ਕੱਤੋਵਾਲ, ਸਰਪੰਚ ਕੁਲਵੰਤ ਸਿੰਘ ਕਲੀਚਪੁਰ ਅਤੇ ਸਰਪੰਚ ਸੁਤੰਤਰ ਸਿੰਘ ਸਿੱਧਪੁਰ ਵੀ ਮੌਜੂਦ ਸਨ।