12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਟਿਊਬਵੈੱਲਾਂ ਦੀ ਬਿਜਲੀ ਸਪਲਾਈ ਦਾ ਮੰਦਾ ਹਾਲ ਹੋਣ ਕਰਕੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰ ’ਚ ਧਰਨਾ

Ad Position 21
No active advertisement
ਅਜੀਤ ਡੈਸਕ 01-07-2026
ਕੋਟਲੀ ਸੂਰਤ ਮੱਲ੍ਹੀ, 30 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ ਅੰਦਰ ਟਿਊਬਵੈਲ ਮੋਟਰਾਂ ਦੀ ਬਿਜਲੀ ਸਪਲਾਈ ਦਾ ਮੰਦਾ ਹਾਲ ਹੋਣ ਕਰਕੇ ਤੇ ਲੱਗ ਰਹੇ ਅਣਐਲਾਨੇ ਬਿਜਲੀ ਕੱਟ ਦੇ ਵਿਰੋਧ ’ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਵਿਸ਼ਾਲ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਦੀ ਅਗਵਾਈ ’ਚ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂ, ਭਾਰਤੀ ਕਿਸਾਨ ਯੂਨਂੀਅਨ ਕ੍ਰਾਂਤੀਕਾਰੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਨੇ ਇਕੱਠ ਕਰਕੇ ਬਿਜਲੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਤੇ ਟਿਊਬਵੈਲ ਮੋਟਰਾਂ ਦੀ ਬਿਜਲੀ ਸਪਲਾਈ ’ਤੇ ਲੱਗ ਰਹੇ ਅਣਐਲਾਨੇ ਕੱਟ ਵਿਰੁੱਧ ਨਾਅਰੇਬਾਜ਼ੀ ਕੀਤੀ। ਪਾਵਰਕਾਮ ਦੇ ਦਫ਼ਤਰ ’ਚ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ, ਜ਼ਿਲ੍ਹਾ ਕਿਸਾਨ ਆਗੂ ਬਲਦੇਵ ਸਿੰਘ ਖਹਿਰਾ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਯੋਧ, ਸਾਬਕਾ ਚੇਅਰਮੈਨ ਸੁੱਚਾ ਸਿੰਘ ਮੰਮਣ, ਮੱਖਣ ਸਿੰਘ ਬਸੰਤਕੋਟ, ਕਾਮਰੇਡ ਸੁਖਦੇਵ ਸਿੰਘ ਉਦੋਵਾਲੀ, ਸਤਨਾਮ ਸਿੰਘ ਪੰਨਵਾਂ ਨੇ ਕਿਹਾ ਕਿ ਟਿਊਬਵੈਲ ਮੋਟਰਾਂ ਬਿਜਲੀ ਸਪਲਾਈ 3-4 ਘੰਟੇ ਹੀ ਨਸੀਬ ਹੋ ਰਹੀ ਹੈ, ਜਦੋਂ ਕਿ ਬਹੁਤੀ ਵਾਰ ਬਿਜਲੀ ਲਾਈਨਾਂ ’ਚ ਖ਼ਰਾਬੀ ਪੈਣ ਕਰ ਕੇ ਬ੍ਰੇਕਡਾਉਨ ਹੀ ਰਹਿੰਦੀ ਹੈ ਤੇ ਟਿਊਬਵੈਲ ਮੋਟਰਾਂ ਬੰਦ ਪਈਆਂ ਹਨ ਤੇ ਲਗਾਇਆ ਗਿਆ ਝੋਨਾ ਸੁੱਕ ਰਿਹਾ ਹੈ ਤੇ ਅੱਗੋ ਝੋਨੇ ਦੀ ਲਵਾਈ ਦਾ ਕੰਮ ਬੰਦ ਪਿਆ ਹੈ, ਜਿਸ ਕਰਕੇ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ, ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਬਿਜਲੀ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਕਿਸਾਨਾਂ ਨੂੰ ਵਾਅਦੇ ਅਨੁਸਾਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾ ਦਾ ਹੱਲ ਹੋ ਸਕੇ। ਇਸ ਮੌਕੇ ਦਵਿੰਦਰ ਸਿੰਘ ਬਸੰਤਕੋਟ, ਕਾਬਲ ਸਿੰਘ ਸੰਘੇੜਾ, ਸਤਨਾਮ ਸਿੰਘ ਬੰਬ, ਪ੍ਰਗਟ ਸਿੰਘ ਰਾਉਂਵਾਲ, ਕਾਮਰੇਡ ਮਨਜੀਤ ਸਿੰਘ ਰਾਉਵਾਲ, ਬਲਵਿੰਦਰ ਸਿੰਘ ਖਹਿਰਾ, ਸਾਹਿਬ ਸਿੰਘ ਸਮੇਤ ਇਲਾਕੇ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਜਿੰਮ ਨੌਜਵਾਨਾਂ ਤੇ ਲੋਕਾਂ ਨੂੰ ਤੰਦਰੁਸਤ ਰੱਖਣ ’ਚ ਅਹਿਮ ਭੂਮਿਕਾ ਨਿਭਾਉਣਗੇ- ਵਿਧਾਇਕ ਰੰਧਾਵਾ ਅਗਲੀ ਖ਼ਬਰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਯੂਥ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਸ਼ੁਭਮ ਦੇਵਗਨ ਵਿਧਾਇਕ ਪਾਹੜਾ ਦਾ ਧੰਨਵਾਦ ਕਰਨ ਪਹੁ...
Ad Position 24