12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਉੱਘੇ ਸਮਾਜ ਸੇਵਕ ਕੰਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕ੍ਰਿਕਟ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 01-07-2026
ਕਿਲ੍ਹਾ ਲਾਲ ਸਿੰਘ, 30 ਜੂਨ (ਬਲਬੀਰ ਸਿੰਘ)-ਇਲਾਕੇ ਦੇ ਉੱਘੇ ਸਮਾਜ ਸੇਵਕ ਕੰਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਵਲੋਂ ਲਗਾਤਾਰ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਜਿਸ ਦੀ ਵਜ੍ਹਾ ਨਾਲ ਇਲਾਕੇ ਦੇ ਲੋਕ ਉਨ੍ਹਾਂ ਦਾ ਬਹੁਤ ਹੀ ਆਦਰ ਸਨਮਾਨ ਕਰਦੇ ਹਨ। ਕੰਵਲਜੀਤ ਸਿੰਘ ਰੰਧਾਵਾ ਵਲੋਂ ਆਪਣੇ ਪਿੰਡ ਬਿਜਲੀਵਾਲ ਦੀ ਕ੍ਰਿਕਟ ਟੀਮ ਦੇ ਸਾਰੇ 16 ਖਿਡਾਰੀਆਂ ਨੂੰ ਕ੍ਰਿਕਟ ਦੀ ਦੀਆਂ ਵਰਦੀਆਂ ਵੰਡੀਆਂ ਗਈਆਂ ਤੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਇਹ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਖੇਡ ਦੌਰਾਨ ਹੋਰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ ਤਾਂ ਉਹ ਉਨ੍ਹਾਂ ਨੂੰ ਬੇਝਿਜਕ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਇੰਝ ਦੇ ਸਮਾਜ ਸੇਵਾ ਦੇ ਕੰਮ ਕਰਕੇ ਉਨ੍ਹਾਂ ਦੇ ਦਿਲ ਨੂੰ ਬੇਹੱਦ ਖੁਸ਼ੀ ਅਤੇ ਆਤਮਿਕ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਹਰ ਤਰ੍ਹਾਂ ਦੇ ਫ਼ਜੂਲ ਖਰਚਿਆਂ ਨੂੰ ਛੱਡ ਕੇ ਸਮਾਜ ਸੇਵਾ ਵੱਲ ਧਿਆਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੰਵਲਜੀਤ ਸਿੰਘ ਰੰਧਾਵਾ ਲਗਾਤਾਰ ਸਮਾਜ ਸੇਵਾ ਦੇ ਕੰਮ ਕਰਦੇ ਰਹਿੰਦੇ ਹਨ। ਉਨ੍ਹਾਂ ਵਲੋਂ ਆਪਣੇ ਪਿੰਡ ਵਿਚ ਵੱਡੇ ਪੱਧਰ ’ਤੇ ਕਬੱਡੀ ਟੂਰਨਾਮੈਂਟ ਵੀ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਉਨ੍ਹਾਂ ਵਲੋਂ ਵਾਤਾਵਰਣ ਨੂੰ ਸਾਫ਼ ਤੇ ਸਵੱਛ ਬਨਾਉਣ ਦੇ ਨੇਕ ਮਕਸਦ ਨਾਲ ਲਗਾਤਾਰ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਜਾਂਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਰੇਕ ਖੁਸ਼ੀ ਦੇ ਮੌਕੇ ’ਤੇ ਬੂਟੇ ਲਗਾਉਣ ਅਤੇ ਨਾਲ ਹੀ ਜ਼ਰੂਰਤਮੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਗਰਾਉਂਡਾ ਨਾਲ ਜੁੜਣ ਅਤੇ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਸੁਲੱਖਣ ਸਿੰਘ ਵਲੋਂ ਕਾਂਗਰਸੀ ਦੀ ਮਜ਼ਬੂਤੀ ਲਈ ਪਿੰਡ ਜਾਹਦਪੁਰ ’ਚ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਤਿਗੁਰੂ ਕਬੀਰ ਸਾਹਿਬ ਜੀ ਦਾ 628ਵਾਂ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਇਆ
Ad Position 24