13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਾਵਾਂ ਧੀਆਂ ਯੋਜਨਾ ਨੂੰ ਕਾਂਗਰਸ ਪਾਰਟੀ ਨੇ ਦੱਸਿਆ ਮਹਿਲਾਵਾਂ ਨਾਲ ਧੋਖਾ

Ad Position 21
No active advertisement
ਅਜੀਤ ਡੈਸਕ 01-07-2026
ਪਠਾਨਕੋਟ, 30 ਜੂਨ (ਸੁਮਿਤ/ਸੰਧੂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਅਗਵਾਈ ਹੇਠ ਬੁਲਾਈ ਗਈ ਇਕ ਪ੍ਰੈਸ ਵਾਰਤਾ ਦੌਰਾਨ ਸਾਬਕਾ ਵਿਧਾਇਕ ਅਮਿਤ ਵਿਜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਕਾਂਗਰਸੀ ਆਗੂਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਐਲਾਨੀ ਗਈ ‘ਮਾਵਾਂ ਧੀਆਂ ਯੋਜਨਾ’ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ। ਸਾਬਕਾ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਐਲਾਨ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਇਹ ਸਪੱਸ਼ਟ ਕਰੇ ਕਿ ਯੋਜਨਾ ਕਦੋਂ ਤੋਂ ਲਾਗੂ ਹੋਵੇਗੀ, ਇਸ ਦਾ ਲਾਭ ਕਿਹੜੀਆਂ ਮਹਿਲਾਵਾਂ ਨੂੰ ਮਿਲੇਗਾ ਅਤੇ ਇਸ ਲਈ ਲੋੜੀਂਦਾ ਬਜਟ ਕਿੱਥੋਂ ਆਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਾਰ-ਵਾਰ ਵੱਡੇ ਐਲਾਨ ਤਾਂ ਕਰਦੀ ਹੈ, ਪਰ ਜ਼ਮੀਨੀ ਪੱਧਰ ‘ਤੇ ਉਨ੍ਹਾਂ ਨੂੰ ਲਾਗੂ ਕਰਨ ਵਿਚ ਅਸਫਲ ਰਹੀ ਹੈ। ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਵਾਅਦਿਆਂ ਤੇ ਹਕੀਕਤ ਵਿਚਲਾ ਫਰਕ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਸਿਰਫ਼ ਐਲਾਨਾਂ ਨਾਲ ਲੋਕਾਂ ਦਾ ਭਲਾ ਨਹੀਂ ਹੋ ਸਕਦਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਯੋਜਨਾ ਸਬੰਧੀ ਪੂਰੀ ਜਾਣਕਾਰੀ ਅਤੇ ਸਮਾਂ-ਸੀਮਾ ਜਨਤਕ ਕਰੇ ਤਾਂ ਜੋ ਲੋਕਾਂ ਵਿਚ ਕਿਸੇ ਤਰ੍ਹਾਂ ਦਾ ਭਰਮ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਸੜਕ ਯੋਜਨਾਵਾਂ ਨੂੰ ਆਪਣਾ ਦੱਸ ਕੇ ‘ਆਪ’ ਨੇਤਾ ਜਨਤਾ ਨੂੰ ਕਰ ਰਹੇ ਹਨ ਗੁੰਮਰਾਹ-ਦਿਨੇਸ਼ ਸਿੰਘ ਬੱਬੂ ਅਗਲੀ ਖ਼ਬਰ ਗੈਰ-ਅਧਿਕਾਰਤ ਵਪਾਰਕ ਇਮਾਰਤਾਂ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ
Ad Position 24