13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 431ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026
ਪਠਾਨਕੋਟ, 30 ਜੂਨ (ਸੰਧੂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 431ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਪੰਜ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਕੀਰਤਨ ਦਰਬਾਰ ਸਜਾਏ ਗਏ। ਕੀਰਤਨ ਦਰਬਾਰ ’ਚ ਭਾਈ ਸਤਨਾਮ ਸਿੰਘ ਹਜੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਸਰਤਾਜ ਸਿੰਘ ਹੁਸ਼ਿਆਰਪੁਰ ਵਾਲਿਆਂ ਨੇ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸ ਨਾਲ ਸੰਗਤਾਂ ਨੂੰ ਰੂਬਰੂ ਕਰਵਾਇਆ। ਅੰਤ ਵਿੱਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੀਰਾ ਅਰੋੜਾ, ਕੁਲਵਿੰਦਰਜੀਤ ਕੌਰ, ਹਰਜੀਤ ਸਿੰਘ ਪੰਡੋਰੀ, ਹਰਚਰਨ ਸਿੰਘ ਕੇਸਰ, ਗੁਰਦੀਪ ਸਿੰਘ, ਸੁਰਿੰਦਰ ਸਿੰਘ ਬਿੱਟੂ, ਮੈਨੇਜਰ ਸੋਹਨ ਸਿੰਘ, ਅਰਜਨ ਸਿੰਘ, ਕਿਸ਼ਨ ਸਿੰਘ, ਗੁਰਦੇਵ ਸਿੰਘ, ਸੁਭਾਸ਼ ਚੰਦਰ, ਬਖਸ਼ੀਸ਼ ਸਿੰਘ, ਸੁਖਵਿੰਦਰ ਸਿੰਘ, ਹਰਨਾਮ ਸਿੰਘ, ਮਨਮੋਹਨ ਸਿੰਘ ਕੇਸਰ, ਅਮਰੀਕ ਸਿੰਘ, ਜਗਜੀਤ ਸਿੰਘ ਸੋਨੂੰ, ਜਗਪ੍ਰੀਤ ਸਿੰਘ, ਕੁਲਵਿੰਦਰ ਕੌਰ, ਚਰਨਜੀਤ ਸਿੰਘ, ਇੰਦਰਜੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ, ਮਨਵਿੰਦਰ ਸਿੰਘ, ਭੁਪਿੰਦਰ ਕੌਰ, ਸੁਰਿੰਦਰ ਕੌਰ, ਮਹਿੰਦਰ ਕੌਰ, ਅਮਰੀਕ ਕੌਰ, ਗੁਰਮੀਤ ਕੌਰ, ਅਮਨਦੀਪ ਸਿੰਘ, ਪ੍ਰਕਾਸ਼ ਕੌਰ, ਅਮਨਪ੍ਰੀਤ ਕੌਰ, ਜਗਮੀਤ ਕੌਰ, ਹਰਜੀਤ ਕੌਰ, ਸੁਰਿੰਦਰਜੀਤ ਕੌਰ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਕੌਰ, ਤਰਲੋਚਨ ਸਿੰਘ, ਜੋਗਿੰਦਰ ਸਿੰਘ ਥਾਪਰ, ਦਵਿੰਦਰ ਸਿੰਘ, ਰਮਨਦੀਪ ਕੌਰ, ਪਰਮਜੀਤ ਕੌਰ, ਜਸਬੀਰ ਸਿੰਘ, ਗੁਰਮੀਤ ਸਿੰਘ ਭਾਟੀਆ, ਪਰਮਜੀਤ ਕੌਰ ਅਬਰੋਲ, ਅਮਰਜੀਤ ਕੌਰ, ਸੁਖਵਿੰਦਰ ਕੌਰ, ਹਰਦੀਪ ਕੌਰ, ਚਰਨਜੀਤ ਕੌਰ, ਜਸਵੰਤ ਸਿੰਘ, ਇੰਦਰਜੀਤ ਸਿੰਘ ਕੋਹਲੂ ਵਾਲੇ ਅਤੇ ਰਾਜ ਕੁਮਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਦੀ ਅਣਥੱਕ ਮਿਹਨਤ ਸਦਕਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮੁੱਖ ਖੇਤਰੀ ਪਾਰਟੀ ਵਜੋਂ ਉੱਭਰੀ-ਜਥੇਦਾਰ...
Ad Position 24