13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 01-07-2026
ਮਾਧੋਪੁਰ, 30 ਜੂਨ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਭਾਈ ਜਗਦੇਵ ਸਿੰਘ ਫੌਜੀ ਵਲੋਂ ਸੋਦਰ ਬਾਣੀ ਦਾ ਪਾਠ ਕੀਤਾ ਗਿਆ। ਭਾਈ ਜਗਮੀਤ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਦੇ ਮਹਾਨ ਪ੍ਰਚਾਰਕ ਭਾਈ ਜਗਦੇਵ ਸਿੰਘ ਜੀ ਬਾਰਠ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਉਨ੍ਹਾਂ ਦੇ ਪ੍ਰਕਾਸ਼ ਤੋਂ ਲੈ ਕੇ ਸ਼ਹੀਦੀ ਤੱਕ ਵਿਸਥਾਰ ਸਹਿਤ ਚਾਨਣਾ ਪਾਇਆ। ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਚੱਲ ਰਹੇ ਗਤਕਾ ਕੈਂਪ ਦੀ ਸਮਾਪਤੀ 30 ਜੂਨ ਦਿਨ ਮੰਗਲਵਾਰ ਨੂੰ ਹੋਈ। ਗਤਕੇ ਦੀ ਸਮਾਪਤੀ ਤੋਂ ਬਾਅਦ 11 ਵਜੇ ਤੋਂ 2 ਵਜੇ ਤੱਕ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਹਰੇਕ ਰੋਗ ਦੀ ਮੁਫਤ ਦਵਾਈ ਦਿੱਤੀ ਗਈ। ਆਈ ਹੋਈ ਸੰਗਤ ਲਈ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ, ਐਡਵੋਕੇਟ ਅਮਰਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਬਵਿੰਦਰ ਸਿੰਘ, ਸੁਲੱਖਣ ਸਿੰਘ, ਬਲਕਾਰ ਸਿੰਘ, ਕਰਤਾਰ ਸਿੰਘ, ਜੁਝਾਰ ਸਿੰਘ, ਹਰਜਿੰਦਰ ਸਿੰਘ, ਵਜੀਰ ਸਿੰਗ, ਗੁਰਸ਼ਰਨ ਸਿੰਘ ਏ.ਐਸ.ਆਈ., ਤਰਸੇਮ ਸਿੰਘ, ਹਰਬੰਸ ਸਿੰਘ, ਮੰਗਲ ਸਿੰਘ, ਗੁਰਦਿਆਲ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਨਿਲ ਭਾਰਦਵਾਜ ਬਣੇ ਹਲਕਾ ਸੰਗਠਨ ਇੰਚਾਰਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 431ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ
Ad Position 24