ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਰਤੀ ਕਿਸਾਨ ਯੂਨੀਅਨ ਵਲੋਂ ਜਥੇਬੰਦਕ ਮਜ਼ਬੂਤੀ ਲਈ ਜ਼ਿਲਾ ਇਜਲਾਸ ਕਰਨ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 02-07-2026
ਗੁਰਦਾਸਪੁਰ, 1 ਜੁਲਾਈ (ਗੁਰਪ੍ਰਤਾਪ ਸਿੰਘ)-ਅੱਜ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਅਗਵਾਈ ’ਚ ਹੋਈ। ਮੀਟਿੰਗ ਵਿਚ 2 ਅਗਸਤ ਨੂੰ ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਇਜਲਾਸ ਕਰਨ ਤੇ ਜੁਲਾਈ ਮਹੀਨੇ ਵਿਚ ਵੱਖ-ਵੱਖ ਇਲਾਕਿਆਂ ਦੇ ਇਜਲਾਸ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ 22 ਜੁਲਾਈ ਨੂੰ ਭਾਰਤ ਅਮਰੀਕਾ ਵਪਾਰਕ ਸਮਝੌਤੇ ਨੂੰ ਫੌਰੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਐੱਮ.ਐੱਲ.ਏ, ਮੰਤਰੀਆਂ ਤੇ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਨੇ ਦੱਸਿਆ ਕਿ ਬੀਤੇ ਦਿਨੀਂ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁੰਨ ਡਾ: ਰਮਿੰਦਰ ਸਿੰਘ ਭਾਮ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਗਿਆ ਸੀ, ਜਿਸ ਖ਼ਿਲਾਫ ਕਿਰਤੀ ਕਿਸਾਨ ਯੂਨੀਅਨ ਨੇ ਥਾਣਾ ਸੇਖਵਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਕਿਸਾਨਾਂ ਦੇ ਰੋਹ ਮੂਹਰੇ ਝੁੱਕਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਡਾ: ਰਮਿੰਦਰ ਸਿੰਘ ਧਾਮ ਨੂੰ ਪਰਚੇ ਵਿਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਤੋਂ ਉਤਸ਼ਾਹ ਲੈਂਦੇ ਹੋਏ ਇਲਾਕੇ ਭਰ ਵਿਚ ਕਿਰਤੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਚੁਣਨ, ਇਲਾਕੇ ਦਾ ਇਜਲਾਸ ਕਰਨ ਤੇ 2 ਅਗਸਤ ਨੂੰ ਜ਼ਿਲਾ ਗੁਰਦਾਸਪੁਰ ਦਾ ਇਜਲਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦੀ ਜਿੱਤ ਲਈ ਜਰੂਰੀ ਹੈ ਕਿ ਜਥੇਬੰਦੀ ਦਾ ਜਥੇਬੰਦਕ ਤਾਣਾ ਬਾਣਾ ਮਜਬੂਤ ਹੋਵੇ। ਜਥੇਬੰਦਕ ਮਜਬੂਤੀ ਲਈ ਜ਼ਿਲ੍ਹੇ ਭਰ ਵਿਚ ਇਕਾਈਆਂ ਚੁਣਨ ਤੇ ਵੱਖ ਵੱਖ ਇਲਾਕਿਆਂ ਅੰਦਰ ਇਜਲਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਭਵਿੱਖ ਦੇ ਸਰਗਰਮੀਆਂ ਸੰਬੰਧੀ ਕਾਰਜ ਉਲੀਕਦੇ ਹੋਏ ਦੱਸਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਜਪਾ ਦੇ ਐੱਮ.ਐੱਲ.ਏ, ਮੰਤਰੀਆਂ ਅਤੇ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਨਾਂ ਦਾ ਮਕਸਦ ਭਾਰਤ ਅਮਰੀਕਾ ਟ੍ਰੇਡ ਡੀਲ ਨੂੰ ਰੱਦ ਕਰਵਾਉਣਾ ਹੈ। ਮੀਟਿੰਗ ਵਿਚ ਜ਼ਿਲਾ ਸਕੱਤਰ ਅਨੋਖ ਸਿੰਘ ਘੋੜੇਵਾਹ, ਸਾਗਰ ਸਿੰਘ ਭੋਲਾ, ਜਰਨੈਲ ਸਿੰਘ ਝਬਕਰਾ, ਸਤਨਾਮ ਸਿੰਘ ਮਾਨੇਪੁਰ, ਦਲਜੀਤ ਸਿੰਘ ਤਲਵੰਡੀ, ਡਾ: ਰਮਿੰਦਰ ਸਿੰਘ, ਮਨਜੀਤ ਸਿੰਘ ਖੁਸ਼ਹਾਲਪੁਰ, ਅਜੀਤ ਸਿੰਘ ਮੱਲੀਆਂ ਅਤੇ ਮੁਖਤਿਆਰ ਸਿੰਘ ਮਾਨ ਸਿੰਘਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਨ ਵਾਲੀ ਆਂਗਣਵਾੜੀ ਵਰਕਰ ਤੇ ਹੈਲਪਰ ਵਲੋਂ ਨੌਜਵਾਨ ’ਤੇ ਬੇਇੱਜ਼ਤ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਗਰਭਵਤੀ ਵਿਆਹੁਤਾ ਦੀ ਸ਼ੱਕੀ ਹਲਾਤ ’ਚ ਮੌਤ ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਗਾਏ ਕਤਲ ਦੇ ਦੋਸ਼
Ad Position 24
No active advertisement