ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਸਾਨਾਂ ਦੇ ਵਿਰੋਧ ਕਾਰਨ ਭਾਰਤ ਮਾਲਾ ਸੜਕ ਯੋਜਨਾ ਦੇ ਤਹਿਤ ਜ਼ਮੀਨ ’ਤੇ ਕਬਜ਼ਾ ਕਰਨ ਆਏ ਅਧਿਕਾਰੀ ਵਾਪਸ ਪਰਤੇ

Ad Position 21
No active advertisement
ਅਜੀਤ ਡੈਸਕ 02-07-2026
ਜਿੰਨੀ ਦੇਰ ਤੱਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ, ਕਬਜ਼ਾ ਨਹੀਂ ਹੋਣ ਦਿਆਂਗੇ : ਕਿਸਾਨ ਆਗੂ
ਕਾਹਨੂੰਵਾਨ, 1 ਜੁਲਾਈ (ਨਿਸ਼ਾਨ ਸਿੰਘ ਚਾਹਲ)-ਭਾਰਤ ਮਾਲਾ ਸੜਕ ਯੋਜਨਾ ਦੇ ਤਹਿਤ ਕਿਸਾਨਾਂ ਦੀ ਉਪਜਾਉ ਜ਼ਮੀਨ ’ਤੇ ਕਬਜ਼ਾ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਮੀਨ ’ਤੇ ਕਬਜ਼ਾ ਲਏ ਬਗੈਰ ਵਾਪਸ ਪਰਤਣਾ ਪਿਆ। ਜਾਣਕਾਰੀ ਅਨੁਸਾਰ ਭਾਰਤ ਮਾਲਾ ਸੜਕ ਯੋਜਨਾ ਦੇ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ਾ ਕਰਨ ਲਈ ਨੈਸ਼ਨਲ ਹਾਈਵੇ ਅਥਾਰਟੀ ਦੀਆਂ ਮਸ਼ੀਨਾਂ ਅੱਜ ਜਿਉਂ ਹੀ ਪਿੰਡ ਕਾਲਾ ਬਾਲਾ ਦੇ ਕਿਸਾਨਾਂ ਦੇ ਖੇਤਾਂ ’ਚ ਦਾਖ਼ਲ ਹੋਈਆਂ ਤਾਂ ਇਸ ਬਾਰੇ ਪਤਾ ਲੱਗਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸਠਿਆਲੀ ਪੁਲ ਦੇ ਪ੍ਰਧਾਨ ਰਣਜੀਤ ਸਿੰਘ ਧੰਦਲ ਤੇ ਹੋਰ ਕਿਸਾਨ ਆਗੂ ਮੌਕੇ ’ਤੇ ਪੁੱਜ ਗਏ। ਕਿਸਾਨ ਆਗੂ ਰਣਜੀਤ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਇਸ ਯੋਜਨਾ ਤਹਿਤ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਲਈ ਆਏ ਐੱਸ.ਡੀ.ਐੱਮ. ਗੁਰਦਾਸਪੁਰ ਅਸ਼ੋਕ ਕੁਮਾਰ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਸਾਫ਼ ਸ਼ਬਦਾਂ ’ਚ ਕਿਹਾ ਗਿਆ ਕਿ ਜਿੰਨੀ ਦੇਰ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਉਨ੍ਹੀ ਦੇਰ ਤੱਕ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਹਰਗਿਜ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਦਾ ਵਿਰੋਧ ਦੇਖਦਿਆਂ ਹੋਇਆਂ ਐੱਸ.ਡੀ.ਐੱਮ. ਗੁਰਦਾਸਪੁਰ ਜ਼ਮੀਨ ’ਤੇ ਕਬਜ਼ਾ ਲਏ ਬਗੈਰ ਵਾਪਸ ਪਰਤ ਗਏ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਧੰਦਲ, ਡਾ. ਗੁਰਦੇਵ ਸਿੰਘ ਧੰਦਲ, ਕਾਬਲ ਸਿੰਘ ਤੇ ਲਖਵਿੰਦਰ ਸਿੰਘ ਕਾਲਾ ਬਾਲਾ ਨੇ ਕਿਹਾ ਕਿ ਜਿੰਨੀ ਦੇਰ ਤੱਕ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਉਨ੍ਹੀ ਦੇਰ ਤੱਕ ਕਿਸੇ ਵੀ ਕਿਸਾਨ ਦੀ ਜ਼ਮੀਨ ਦੇ ਉੱਪਰ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਦਾਖ਼ਲ ਹੋ ਕੇ ਚੋਰ ਸੋਨਾ, ਚਾਂਦੀ ਤੇ ਨਕਦੀ ਲੈ ਉੱਡੇ ਅਗਲੀ ਖ਼ਬਰ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਆਂ ਚੱਲਣ ਨਾਲ ਬਦਮਾਸ਼ ਜ਼ਖ਼ਮੀ ਦਰਜਨ ਦੇ ਕਰੀਬ ਘਟਨਾਵਾਂ ’ਚ ਲੋੜੀਂਦਾ ਸੀ ਦੋਸ਼ੀ
Ad Position 24
No active advertisement