01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਘਰ ਵਿਚ ਦਾਖ਼ਲ ਹੋ ਕੇ ਚੋਰ ਸੋਨਾ, ਚਾਂਦੀ ਤੇ ਨਕਦੀ ਲੈ ਉੱਡੇ

Ad Position 21
No active advertisement
ਅਜੀਤ ਡੈਸਕ 02-07-2026
ਭੈਣੀ ਮੀਆਂ ਖਾਂ, 1 ਜੁਲਾਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਜੀਂਦੜ ਵਿਖੇ ਬੀਤੀ ਦੇਰ ਰਾਤ ਇਕ ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣਿਆਂ ਤੇ ਨਕਦੀ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦੇ ਜਾਗ ਜਾਣ ਕਾਰਨ ਕਿਸੇ ਵੱਡੀ ਅਣਹੋਣੀ ਤੋਂ ਬਚਾਅ ਹੋ ਗਿਆ। ਪੀੜਤਾ ਸਤਵਿੰਦਰ ਕੌਰ ਅਤੇ ਉਸ ਦੀ ਸੱਸ ਤਰਸੇਮ ਕੌਰ ਨੇ ਦੱਸਿਆ ਕਿ ਬੀਤੀ ਰਾਤ ਸਤਵਿੰਦਰ ਕੌਰ ਆਪਣੇ ਮਾਪਿਆਂ ਨੂੰ ਮਿਲਣ ਲਈ ਗਈ ਹੋਈ ਸੀ, ਜਦਕਿ ਘਰ ਵਿਚ ਤਰਸੇਮ ਕੌਰ ਅਤੇ ਉਸ ਦੀ ਛੋਟੀ ਨੂੰਹ ਇਕ ਕਮਰੇ ਵਿਚ ਸੁੱਤੇ ਹੋਏ ਸਨ। ਰਾਤ ਸਮੇਂ ਜਦੋਂ ਛੋਟੀ ਨੂੰਹ ਗੁਸਲਖਾਨੇ ਲਈ ਉੱਠੀ ਤਾਂ ਉਸ ਨੇ ਦੇਖਿਆ ਕਿ ਇਕ ਅਣਪਛਾਤਾ ਵਿਅਕਤੀ ਘਰ ਅੰਦਰ ਮੌਜ਼ੂਦ ਹੈ। ਇਸ ’ਤੇ ਉਸ ਨੇ ਤੁਰੰਤ ਰੌਲਾ ਪਾਇਆ ਤੇ ਪਰਿਵਾਰਕ ਮੈਂਬਰਾਂ ਨੂੰ ਸੁਚੇਤ ਕਰਨ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਤਰਸੇਮ ਕੌਰ ਲਾਠੀ ਲੈ ਕੇ ਕਮਰੇ ਤੋਂ ਬਾਹਰ ਨਿਕਲਣ ਲੱਗੀ, ਪਰ ਨੂੰਹ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਲਿਆ ਕਿ ਅਣਪਛਾਤਾ ਵਿਅਕਤੀ ਹਮਲਾ ਕਰ ਸਕਦਾ ਹੈ। ਇਸ ਦੌਰਾਨ ਚੋਰ ਮੌਕੇ ਤੋਂ ਫ਼ਰਾਰ ਹੋ ਗਿਆ। ਬਾਅਦ ਵਿਚ ਜਦੋਂ ਪਰਿਵਾਰਕ ਮੈਂਬਰਾਂ ਨੇ ਘਰ ਦੀ ਜਾਂਚ ਕੀਤੀ ਤਾਂ ਨੇੜਲੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਮਿਲਿਆ। ਕਮਰੇ ਦੀ ਤਲਾਸ਼ੀ ਦੌਰਾਨ ਪਤਾ ਲੱਗਾ ਕਿ ਉੱਥੋਂ ਸੋਨੇ ਦਾ ਕੜਾ, ਟੌਪਸ, 2 ਸੈੱਟ ਵਾਲੀਆਂ, 2 ਮੁੰਦਰੀਆਂ, ਚਾਂਦੀ ਦੀਆਂ 2 ਚੇਨਾਂ, ਬੱਚਿਆਂ ਦੇ ਚਾਂਦੀ ਦੇ ਕੜੇ ਤੇ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ। ਪੀੜਤ ਪਰਿਵਾਰ ਵਲੋਂ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਗੁਰਨਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਜਥੇਬੰਦਕ ਢਾਂਚੇ ਦਾ ਗਠਨ ਅਗਲੀ ਖ਼ਬਰ ਕਿਸਾਨਾਂ ਦੇ ਵਿਰੋਧ ਕਾਰਨ ਭਾਰਤ ਮਾਲਾ ਸੜਕ ਯੋਜਨਾ ਦੇ ਤਹਿਤ ਜ਼ਮੀਨ ’ਤੇ ਕਬਜ਼ਾ ਕਰਨ ਆਏ ਅਧਿਕਾਰੀ ਵਾਪਸ ਪਰਤੇ
Ad Position 24
No active advertisement