ਡੇਹਰੀਵਾਲ ਦਰੋਗਾ, 1 ਜੁਲਾਈ (ਹਰਦੀਪ ਸਿੰਘ ਸੰਧੂ)-ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਠੱਕਰਸੰਧੂ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਬਣਾਏ ਗਏ ਮੁੱਖ ਮੰਤਰੀ ਜਿੰਮ ਦਾ ਉਦਘਾਟਨ ਸਰਪੰਚ ਗਰੀਬ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸਰਪੰਚ ਗਰੀਬ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਲਈ ਬਿਹਤਰ ਖੇਡਾਂ ਅਤੇ ਕਸਰਤ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਿੰਮ ਬਣਾਉਣ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਧੁਨਿਕ ਸਾਜੋ-ਸਾਮਾਨ ਨਾਲ ਕਸਰਤ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣਗੇ। ਇਸ ਮੌਕੇ ਗ੍ਰਾਮ ਪੰਚਾਇਤ ਠੱਕਰਸੰਧੂ ਨੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੇਵ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਸੁਲੱਖਣ ਸਿੰਘ ਬਾਜ ਪੰਚ, ਹਰਵਿੰਦਰ ਕੌਰ ਪੰਚ, ਕੁਲਵਿੰਦਰ ਕੌਰ ਪੰਚ, ਦੀਦਾਰ ਸਿੰਘ ਫੌਜੀ, ਸੁਖਦੇਵ ਸਿੰਘ ਸੰਧੂ, ਹਰਭਜਨ ਸਿੰਘ, ਸਲਵਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ, ਮਲਕੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।