02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਭੜੋਲੀ-ਸੁਜਾਨਪੁਰ ਰੇਲਵੇ ਟਰੈਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 02-07-2026
ਪਠਾਨਕੋਟ, 1 ਜੁਲਾਈ (ਸੰਧੂ)-ਭੜੋਲੀ ਰੇਲਵੇ ਸਟੇਸ਼ਨ ਤੋਂ ਸੁਜਾਨਪੁਰ ਵੱਲ ਰੇਲਵੇ ਟਰੈਕ ‘ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਜੀ.ਆਰ.ਪੀ. ਥਾਣਾ ਪਠਾਨਕੋਟ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲੋੜੀਂਦੀ ਕਾਰਵਾਈ ਕੀਤੀ। ਜੀ.ਆਰ.ਪੀ. ਦੇ ਸਬ-ਇੰਸਪੈਕਟਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ। ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਪਠਾਨਕੋਟ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਪਹਿਚਾਣ ਨਾ ਹੋਈ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਦਾ ਕੋਈ ਪਰਿਵਾਰਕ ਮੈਂਬਰ ਜਾਂ ਜਾਣਕਾਰ ਲਾਪਤਾ ਹੈ ਤਾਂ ਉਹ ਤੁਰੰਤ ਜੀ.ਆਰ.ਪੀ. ਥਾਣਾ ਪਠਾਨਕੋਟ ਜਾਂ ਸਿਵਲ ਹਸਪਤਾਲ ਨਾਲ ਸੰਪਰਕ ਕਰੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਹਿਚਾਣ ਲਈ ਆਸ-ਪਾਸ ਦੇ ਇਲਾਕਿਆਂ ਵਿਚ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅੱਜ ਸੰਗਰੂਰ ’ਚ ਧਰਨਾ ਲਈ ਸਿਵਲ ਸਰਜਨ ਨੂੰ ਸੌਂਪਿਆ ਸਮੂਹਿਕ ਛੁੱਟੀ ਦਾ ਪੱਤਰ
Ad Position 24
No active advertisement