ਬਟਾਲਾ, 2 ਜੁਲਾਈ (ਸਤਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਫ਼ੋਰਮ ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਸੇਵਾਮੁਕਤ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐਸ.1) ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸ਼ਾਮਲ ਬੁੱਧੀਜੀਵੀਆਂ ਵਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪ੍ਰਧਾਨ ਸੱਤਪਾਲ ਸਿੰਘ ਨੇ ਕਿਹਾ ਕਿ ਪੰਜਾਬ ’ਚ ਮੁੱਖ ਚੋਣ ਅਫ਼ਸਰ ਵਲੋਂ ਵਿਸ਼ੇਸ਼ ਸਰਸਰੀ ਸੁਧਾਈ 2026 ਕਰਵਾਈ ਜਾ ਰਹੀ ਹੈ, ਜਿਸ ਵਿਚ ਬੀ.ਐੱਲ.ਓ. ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਤੇ ਅਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚੋਂ ਹਟਾਉਣਾ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ, ਪ੍ਰਿੰਸੀਪਲ ਨਾਨਕ ਸਿੰਘ, ਨਵਤੇਜਪਾਲ ਸਿੰਘ ਪਨੇਸਰ, ਰਘਬੀਰ ਸਿੰਘ ਔਲਖ, ਕਸ਼ਮੀਰ ਸਿੰਘ ਛੀਨਾ, ਪ੍ਰਿਤਪਾਲ ਸਿੰਘ, ਜਸਵੰਤ ਸਿੰਘ, ਕਲਵੰਤ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਅਰਵਿੰਦਰਪਾਲ ਸਿੰਘ, ਅਜੈ ਮਹਾਜਨ, ਦਰਸ਼ਨ ਲਾਲ, ਸਵਿੰਦਰ ਸਿੰਘ ਸੰਧੂ, ਬਲਵੰਤ ਸਿੰਘ ਮੱਲੀ, ਡਾ. ਗੁਰਦੇਵ ਸਿੰਘ ਰੰਧਾਵਾ ਆਦਿ ਹਾਜ਼ਰ ਸਨ।