ਕੋਟਲੀ ਸੂਰਤ ਮੱਲ੍ਹੀ, 2 ਜੁਲਾਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਆਏ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਚਾਰਜ ਸੰਭਾਲਣ ਉਪਰੰਤ ਐਸ.ਐਚ.ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਐਸ.ਐਸ.ਪੀ. ਬਟਾਲਾ ਦੀਆਂ ਸਖ਼ਤ ਹਦਾਇਤਾਂ ਤੇ ਡੀ.ਐਸ.ਪੀ. ਡੇਰਾ ਬਾਬਾ ਨਾਨਕ ਦੀ ਰਹਿਨੁਮਾਈ ਇਲਾਕੇ ’ਚੋਂ ਨਸ਼ਿਆਂ ਨੂੰ ਖਤਮ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਲਾਕੇ ਅੰਦਰ ਸਖ਼ਤ ਨਾਕਾਬੰਦੀ ਕਰ ਕੇ ਮਾੜੇ ਅਨੁਸਰਾਂ ਨੂੰ ਨਕੇਲ ਪਾਉਣ ਤੇ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਸ਼ਰਨਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਜਥੇਦਾਰ ਗੁਰਪ੍ਰੀਤ ਸਿੰਘ ਡੇਰਾ ਪਠਾਣਾ ਤੇ ਬਾਬਾ ਗੁੱਲਾ ਨੇ ਸਵਾਗਤ ਕਰਦਿਆਂ ਐਸ.ਐਚ.ਓ. ਹਰਜਿੰਦਰ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਜਤਿੰਦਰ ਸਿੰਘ ਮੁਨਸ਼ੀ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।