ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਵਲੋਂ ਖੁਸ਼ੀਪੁਰ ’ਚੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 04-07-2026
ਕਲਾਨੌਰ, 3 ਜੂਨ (ਪੁਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚੋਂ ਬੱਸਾਂ ਰਵਾਨਾ ਹੋ ਰਹੀਆਂ ਹਨ, ਜਿਸ ਤਹਿਤ ਪਿੰਡ ਖੁਸ਼ੀਪੁਰ ’ਚੋਂ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਵਲੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਸ਼ਰਧਾਲੂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਬਾਠ ਝੰਗੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੈਕਾਰਿਆਂ ਨਾਲ ਖੁਸ਼ੀਪੁਰ ’ਚੋਂ ਸ਼ਰਧਾਲੂਆਂ ਨੂੰ ਯਾਤਰਾ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ। ਬਾਠ ਝੰਗੀ ਨੇ ਦੱਸਿਆ ਕਿ ਯਾਤਰਾ ਬੱਸ ਦੇ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ’ਚ ਇਤਿਹਾਸਕ ਸਥਾਨਾਂ ਸਮੇਤ ਸ੍ਰੀ ਨੈਣਾ ਦੇਵੀ ਆਦਿ ਦੇ ਦਰਸ਼ਨ ਕਰਨਗੇ, ਜਿੰਨ੍ਹਾਂ ਨੂੰ ਰਵਾਨਾ ਹੋਣ ਸਮੇਂ ਮਾਲਾ ਦਿੱਤੀਆਂ ਗਈਆਂ ਹਨ ਤੇ 2 ਦਿਨ ਦਰਸ਼ਨਾਂ ਤੋਂ ਬਾਅਦ ਵਾਪਸ ਪਰਤਣ ’ਤੇ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਪਿੱਤਲ ਦੇ ਗਿਲਾਸ ਤੇ ਪ੍ਰਸ਼ਾਦ ਦਿੱਤਾ ਜਾਵੇਗਾ। ਬਾਠ ਝੰਗੀ ਨੇ ਦੱਸਿਆ ਕਿ 3 ਦਿਨ ਬਾਅਦ ਫਿਰ ਹਲਕੇ ’ਚੋਂ ਅਗਲੀ ਬੱਸ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਯਾਤਰੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਨਬੀਨਗਰ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ’ਚ 2 ਰੋਜ਼ਾ ਅਧਿਆਪਕ ਸੈਮੀਨਾਰ ਅਗਲੀ ਖ਼ਬਰ ਦੋ ਗੁਜਰਾਤੀ ਨੌਜਵਾਨ 62 ਲੱਖ ਦੀ ਨਕਦੀ ਸਮੇਤ ਕਾਬੂ
Ad Position 24
No active advertisement