ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਿਜੇ ਕੁਮਾਰ ਸੋਨੀ ਦੀ ਅਗਵਾਈ ’ਚ ਕੋਟਲੀ ਸੂਰਤ ਮੱਲ੍ਹੀ ’ਚ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-07-2026
ਕੋਟਲੀ ਸੂਰਤ ਮੱਲ੍ਹੀ, 3 ਜੁਲਾਈ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਅਗਵਾਈ ਹੇਠ ਕੋਟਲੀ ਸੂਰਤ ਮੱਲ੍ਹੀ ’ਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਉਚੇਚੇ ਤੌਰ ’ਤੇ ਪ੍ਰਦੇਸ਼ ਸੈਕਟਰੀ ਤੇ ਲੋਕ ਸਭਾ ਪ੍ਰਭਾਰੀ ਸੂਰਜ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਬਿੱਟੂ ਤੇ ਰਾਜੂ ਪੰਡਿਤ, ਮੰਡਲ ਪ੍ਰਧਾਨ ਪਵਨ ਕੁਮਾਰ ਤੇ ਮੰਡਲ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਜਗਤਾਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ, ਕੇਂਦਰ ਦੀ ਮੋਦੀ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੇ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਲੋਕ ਸਭਾ ਪ੍ਰਭਾਰੀ ਸੂਰਜ ਭਾਰਦਵਾਜ, ਬਲਵਿੰਦਰ ਸਿੰਘ ਬਿੱਟੂ, ਰਾਜੂ ਪੰਡਿਤ ਤੇ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਕਰ ਰਿਹਾ ਹੈ ਤੇ ਸਰਕਾਰ ਵਲੋਂ ਲੋਕ ਭਲਾਈ ਲਈ ਵੱਡੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾ ਤੋਂ ਲੋਕਾਂ ਨੂੰ ਜਾਣੂ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬੇਘਰਿਆਂ ਦੇ ਪੱਕੇ ਘਰ ਬਣਾਉਣ ਤੋਂ ਇਲਾਵਾ ਕਿਸਾਨਾਂ ਦੇ ਪਸ਼ੂਆਂ ਲਈ ਸ਼ੈੱਡ ਬਣਾਉਣ ਲਈ ਗ੍ਰਾਂਟ, ਕਿਸਾਨ ਸਨਮਾਨ ਨਿਧੀ ਧਨ ਯੋਜਨਾ ਤਹਿਤ ਕਿਸਾਨਾਂ ਨੂੰ 2 ਹਜ਼ਾਰ ਰੁਪਏ ਸਮੇਤ ਲੋਕਾਂ ਨੂੰ ਬਹੁਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਤੇ 2027 ’ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਦਾ ਲੋਕ ਮਨ ਬਣਾਈ ਬੈਠੇ ਹਨ। ਇਸ ਮੌਕੇ ਆਏ ਆਗੂਆਂ ਦਾ ਵਿਜੇ ਕੁਮਾਰ ਸੋਨੀ ਨੇ ਧੰਨਵਾਦ ਕਰਦਿਆਂ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਲਈ ਲਾਮਬੰਦ ਕੀਤਾ। ਇਸ ਮੌਕੇ ਬੌਬੀ ਅਰੋੜਾ, ਪ੍ਰੇਮ ਅਰੋੜਾ, ਬਿੱਕਾ, ਜਨਕ ਰਾਜ, ਗੌਰਵ, ਪ੍ਰਿੰਸੀਪਲ ਨੰਦ ਕਿਸ਼ੋਰ, ਹਰਬੰਸ ਹਲਵਾਈ, ਰਵਿੰਦਰ ਸਿੰਘ ਕੁਹਾਲੀ, ਮੰਗਾ ਬਰੀਲਾ, ਦੇਸਾ ਖੁਸੀਪੁਰ, ਗ੍ਰੇਨ ਮਸੀਹ, ਹੀਰਾ ਮਸੀਹ, ਲਾਲੀ ਮਸੀਹ, ਮਲਕੀਤ ਸਿੰਘ ਮੰਮਣ, ਜੋਰਾਵਰ ਸਿੰਘ ਮੰਮਣ, ਸੋਨੂੰ ਰਾਏਚੱਕ, ਗੁਰਮੀਤ ਸਿੰਘ ਭੁੱਲਰ, ਗੁਰਮੀਤ ਸਿੰਘ, ਸੁਰਿੰਦਰ ਕੁਮਾਰ ਅਰੋੜਾ, ਕੰਵਲਜੀਤ ਸਿੰਘ ਮੰਮਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਅਮਰੀਕ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਗਲੀ ਖ਼ਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਵਿਖੇ ਆਪਣੇ ਪੱਕੇ ਦਫ਼ਤਰ ਦਾ ਕੀਤਾ ਉਦਘਾਟਨ
Ad Position 24
No active advertisement