ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਰਣਜੀਤ ਸਾਗਰ ਡੈਮ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-07-2026
ਸ਼ਾਹਪੁਰ ਕੰਢੀ, 3 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਆਏ ਵਿਧਾਇਕ ਹਾਕਮ ਸਿੰਘ ਠੇਕੇਦਾਰ, ਰਾਣਾ ਗੁਰਜੀਤ ਸਿੰਘ, ਜਗਦੀਪ ਕੰਬੋਜ ਗੋਲਡੀ, ਜੀਵਨ ਸਿੰਘ, ਲਾਭ ਸਿੰਘ, ਮਨਜਿੰਦਰ ਸਿੰਘ, ਨਛੱਤਰ ਸਿੰਘ, ਰਜਨੀਸ਼ ਕੁਮਾਰ, ਰੁਪਿੰਦਰ ਸਿੰਘ, ਸੁਖਜਿੰਦਰ ਸਿੰਘ, ਅੰਮ੍ਰਿਤਪਾਲ (ਸਾਰੇ ਵਿਧਾਇਕ) ਸ਼ਾਮਿਲ ਸਨ। ਕਮੇਟੀ ਮੈਂਬਰਾਂ ਨੇ ਕਮੇਟੀ ਰੂਮ ਵਿਚ ਡੈਮ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਣਜੀਤ ਸਾਗਰ ਡੈਮ ਦਾ ਜਾਇਜ਼ਾ ਲਿਆ। ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਵਿਜੇ ਗਰਗ, ਐਸ.ਈ.ਐਡਮਨ ਰਾਜੀਵ ਪਾਲ, ਐਸ.ਈ ਜਗਦੀਸ਼ ਰਾਜ ਆਦਿ ਨੇ ਕਮੇਟੀ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 503 ਮੀਟਰ ਹੈ ਜੋ ਕਿ ਖਤਰੇ ਦੇ ਨਿਸ਼ਾਨ ਤੋਂ ਕਰੀਬ 24.9 ਮੀਟਰ ਘੱਟ ਹੈ। ਜਦੋਂ ਕਿ ਰਣਜੀਤ ਸਾਗਰ ਡੈਮ ਦੀ ਸਮਰੱਥਾ 527.90 ਮੀਟਰ ਹੈ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਡੈਮ ਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਸ ਮੌਕੇ ਡੈਮ ਅਧਿਕਾਰੀਆਂ ਤੋਂ ਇਲਾਵਾ ਐਸ.ਡੀ.ਐਮ ਸ਼ੰਕਰ ਸ਼ਰਮਾ, ਡੀ.ਐਸ.ਪੀ ਰਾਜੇਸ਼ ਕੱਕੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦੀ ਮਲਕੀਅਤ ਨੂੰ ਲੈ ਕੇ ਦੋ ਧੜਿਆਂ ਵਿਚ ਖੂਨੀ ਝੜਪ-ਦੋ ਲੋਕ ਜ਼ਖ਼ਮੀ ਅਗਲੀ ਖ਼ਬਰ ਵਕੀਲ ਵਿਰੁੱਧ ਦਰਜ ਐਫ.ਆਈ.ਆਰ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਸ਼ੁਰੂ
Ad Position 24
No active advertisement