ਤਾਰਾਗੜ੍ਹ, 3 ਜੁਲਾਈ (ਸੋਹਨ ਲਾਲ)-ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਲਈ ਵੱਖ-ਵੱਖ ਚੋਣ ਕਮੇਟੀਆਂ, ਸਹਿ-ਚੇਅਰਪਰਸਨ ਤੇ ਕਾਰਜਕਾਰੀਆਂ ਦੀ ਨਿਯੁਕਤੀ ਕੀਤੀ ਹੈ। ਪ੍ਰਧਾਨਾਂ ਦੀ ਨਿਯੁਕਤੀ ਨਾਲ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਇਆ ਹੈ। ਇਸ ਸਬੰਧ ’ਚ ਭੋਆ ਹਲਕੇ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਪ੍ਰਧਾਨ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਕੋਲ ਤਜਰਬੇਕਾਰ, ਵਚਨਬੱਧ ਅਤੇ ਲੋਕ ਅਧਾਰਿਤ ਆਗੂ ਹਨ l ਉਨ੍ਹਾਂ ਕਿਹਾ ਕਿ ਤਜਰਬੇਕਾਰ ਲੀਡਰਸ਼ਿਪ ਅਤੇ ਨੌਜਵਾਨ ਉਤਸ਼ਾਹ ਦਾ ਇਹ ਸੁਮੇਲ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਜ਼ਿਆਦਾਤਰ ਚੋਣ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਆਰਥਿਕ ਨੀਤੀਆਂ ਦਾ ਬੋਝ ਵੀ ਆਮ ਲੋਕਾਂ ‘ਤੇ ਪੈ ਰਿਹਾ ਹੈ। ਇਸ ਸਮੇਂ ਪੰਜਾਬ ਦੇ ਲੋਕ ਕਾਂਗਰਸ ਨੂੰ ਇਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਪੱਖੀ ਵਿਕਲਪ ਵਜੋਂ ਦੇਖ ਰਹੇ ਹਨ। ਜੋਗਿੰਦਰ ਪਾਲ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰੇ ਇੱਕਜੁੱਟ ਹੋ ਕੇ ਕਾਂਗਰਸ ਦੀਆਂ ਨੀਤੀਆਂ, ਪ੍ਰਾਪਤੀਆਂ ਤੇ ਵਿਚਾਰਧਾਰਾ ਨੂੰ ਹਰ ਪਿੰਡ ਤੇ ਹਰ ਘਰ ਤੱਕ ਲੈ ਜਾਣ੍ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਜਨਤਾ ਦੇ ਸਾਹਮਣੇ ਬੇਨਕਾਬ ਕਰਨ।