07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਾਵੀ ਦਰਿਆ ਦੇ ਪੱਤਨ ਮਕੌੜਾ ’ਤੇ ਬਣੇ ਪਲਟੂਨ ਪੁਲ ਨੂੰ ਚੁੱਕਣ ਦਾ ਕੰਮ ਆਰੰਭ

Ad Position 21
No active advertisement
ਅਜੀਤ ਡੈਸਕ 05-07-2026
ਬਹਿਰਾਮਪੁਰ, 4 ਜੁਲਾਈ (ਪ੍ਰੋ: ਬਲਬੀਰ ਸਿੰਘ ਕੋਲਾ)-ਲੋਕ ਨਿਰਮਾਣ ਵਿਭਾਗ ਵਲੋਂ ਰਾਵੀ ਦਰਿਆ ਦੇ ਪੱਤਨ ਮਕੌੜਾ ’ਤੇ ਬਣਾਏ ਪਲਟੂਨ ਪੁਲ ਨੂੰ ਮੌਨਸੂਨ ਦੇ ਆਉਣ ਤੋਂ ਪਹਿਲਾਂ ਖੋਲ੍ਹਣ ਦਾ ਕੰਮ ਆਰੰਭ ਕਰ ਦਿੱਤਾ ਹੈ ਅਤੇ ਅੱਧੇ ਤੋਂ ਵੱਧ ਪੁਲ ਦਾ ਸਮਾਨ ਇਕੱਠਾ ਕਰ ਲਿਆ ਗਿਆ ਹੈ। ਵਰਨਣਯੋਗ ਹੈ ਕਿ ਰਾਵੀ ਦਰਿਆ ਤੋਂ ਪਾਰ ਪੈਂਦੇ ਇਲਾਕੇ ਦੇ 7 ਪਿੰਡਾਂ ਦੇ ਲੋਕਾਂ ਦੇ ਲੰਘਣ ਲਈ ਸਰਕਾਰ ਵਲੋਂ ਪਲਟੂਨ ਪੁਲ ਬਣਾਇਆ ਜਾਂਦਾ ਹੈ ਜੋ ਬਰਸਾਤ ਦੇ ਮੌਸਮ ਵਿਚ ਚੁੱਕ ਲਿਆ ਜਾਂਦਾ ਹੈ ਅਤੇ ਅਕਤੂਬਰ ਮਹੀਨੇ ਵਿਚ ਦੁਸਹਿਰੇ ਦੇ ਨੇੜੇ ਇਹ ਪੁਲ ਬਣਾ ਦਿੱਤਾ ਜਾਂਦਾ ਹੈ। ਇਨ੍ਹਾਂ ਹਾਲਾਤਾਂ ਵਿਚ ਰਾਵੀ ਦਰਿਆ ਤੋਂ ਪਾਰ ਲੰਘਣ ਲਈ ਬੇੜਾ ਚਲਾਇਆ ਜਾਂਦਾ ਹੈ। ਰਾਵੀ ਦਰਿਆ ਤੋਂ ਪਾਰ ਵੱਸਦੇ ਲੋਕਾਂ ਨੂੰ ਕਠਿਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਥੇ ਕੋਈ ਪੱਕਾ ਪੁਲ ਨਾ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈਂਦਾ ਹੈ। ਇਸ ਇਲਾਕੇ ਵਿਚ ਸਿਰਫ਼ ਅੱਠਵੀਂ ਕਲਾਸ ਤੱਕ ਸਿੱਖਿਆ ਦਾ ਪ੍ਰਬੰਧ ਹੈ। ਕਈ ਵਾਰ ਦਰਿਆ ਵਿਚ ਜ਼ਿਆਦਾ ਪਾਣੀ ਆਉਣ ਕਰਕੇ ਅਧਿਆਪਕਾਂ ਦਾ ਸਕੂਲ ਪਹੁੰਚਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਇਲਾਕੇ ਦੇ ਲੋਕਾਂ ਦੀ ਸਰਕਾਰ ਤੋਂ ਮੰਗ ਹੈ ਕਿ ਇਥੇ ਪੱਕਾ ਪੁਲ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤਾ ਜਾਵੇ : ਮਹਿਮਦ, ਜੈਤੋਸਰਜਾ ਅਗਲੀ ਖ਼ਬਰ ਸਾਂਝਾ ਮਸੀਹ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਮਸੀਹ ਭਾਈਚਾਰੇ ਦੀ ਪਲੇਠੀ ਮੀਟਿੰਗ ਹੋਈ
Ad Position 24