08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤਾ ਜਾਵੇ : ਮਹਿਮਦ, ਜੈਤੋਸਰਜਾ

Ad Position 21
No active advertisement
ਅਜੀਤ ਡੈਸਕ 05-07-2026
ਘੁਮਾਣ, 4 ਜੁਲਾਈ (ਬੰਮਰਾਹ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਕੇ ਮਾਝਾ ਖੇਤਰ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਮਨਦੀਪ ਸਿੰਘ ਮਹਿਮਦ ਅਤੇ ਯੂਥ ਆਗੂ ਅਗਮ ਸਿੰਘ ਜੈਤੋਸਰਜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਮਾਝਾ ਖੇਤਰ ਨੇ ਹਮੇਸ਼ਾ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਆਜ਼ਾਦੀ ਤੋਂ ਬਾਅਦ ਹੋਈਆਂ ਚੋਣਾਂ ਤੋਂ ਲੈ ਕੇ ਅੱਜ ਤੱਕ ਮਾਝੇ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਸੰਘਰਸ਼ ਕੀਤਾ ਹੈ। ਇਸ ਦੇ ਬਾਵਜੂਦ ਪ੍ਰਤਾਪ ਸਿੰਘ ਕੈਰੋਂ ਤੋਂ ਬਾਅਦ ਮਾਝੇ ਦੇ ਕਿਸੇ ਵੀ ਆਗੂ ਨੂੰ ਸੂਬੇ ਦੀ ਸਭ ਤੋਂ ਵੱਡੀ ਸਿਆਸੀ ਜ਼ਿੰਮੇਵਾਰੀ ਨਹੀਂ ਮਿਲੀ, ਜਿਸ ਕਾਰਨ ਖੇਤਰ ਦੇ ਲੋਕਾਂ ਵਿਚ ਲੰਬੇ ਸਮੇਂ ਤੋਂ ਨਿਰਾਸ਼ਾ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੀ ਸਿਆਸਤ ਦਾ ਇਕ ਤਜਰਬੇਕਾਰ, ਸੂਝਵਾਨ ਅਤੇ ਲੋਕਪ੍ਰਿਯ ਚਿਹਰਾ ਹਨ। ਉਹ ਸੰਸਦ ਮੈਂਬਰ, ਮੰਤਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣ ਦੇ ਨਾਲ-ਨਾਲ ਮੌਜੂਦਾ ਸਮੇਂ ਨੇਤਾ ਵਿਰੋਧੀ ਧਿਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਸਫ਼ਲਤਾ ਨਾਲ ਨਿਭਾ ਰਹੇ ਹਨ। ਉਨ੍ਹਾਂ ਨੇ ਹਰ ਅਹਿਮ ਮੁੱਦੇ ’ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਪੂਰੀ ਮਜ਼ਬੂਤੀ ਨਾਲ ਉਠਾਇਆ ਹੈ ਅਤੇ ਸਰਕਾਰ ਨੂੰ ਲੋਕ-ਹਿੱਤਾਂ ਦੇ ਮੁੱਦਿਆਂ ’ਤੇ ਘੇਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮਨਦੀਪ ਸਿੰਘ ਮਹਿਮਦ ਅਤੇ ਅਗਮ ਸਿੰਘ ਜੈਤੋਸਰਜਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ, ਖਾਸ ਕਰ ਕੇ ਰਾਹੁਲ ਗਾਂਧੀ ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਲੰਬੇ ਸਿਆਸੀ ਤਜਰਬੇ, ਸੰਗਠਨਾਤਮਕ ਸਮਰੱਥਾ ਅਤੇ ਲੋਕਾਂ ਵਿਚ ਉਨ੍ਹਾਂ ਦੀ ਸਵੀਕਾਰਤਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਮਾਝੇ ਨੂੰ ਬਣਦਾ ਸਨਮਾਨ ਮਿਲੇਗਾ, ਸਗੋਂ ਪੰਜਾਬ ਕਾਂਗਰਸ ਨੂੰ ਵੀ ਇਕ ਮਜ਼ਬੂਤ ਅਤੇ ਤਜਰਬੇਕਾਰ ਲੀਡਰਸ਼ਿਪ ਮਿਲੇਗੀ। ਪੰਜਾਬ ਕਾਂਗਰਸ ਵਿਚ ਜੇਕਰ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚੋਤਾਣ ਜਾਂ ਮਤਭੇਦ ਹਨ ਤਾਂ ਉਹ ਵੀ ਇਕ ਮਜ਼ਬੂਤ ਤੇ ਸਰਵਪ੍ਰਵਾਨ ਆਗੂ ਦੀ ਅਗਵਾਈ ਹੇਠ ਕਾਫ਼ੀ ਹੱਦ ਤੱਕ ਦੂਰ ਹੋ ਸਕਦੇ ਹਨ। ਜੇਕਰ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ ਤਾਂ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰ ਕੇ ਪੰਜਾਬ ਵਿਚ ਸਰਕਾਰ ਬਣਾਉਣ ਦੀ ਸਥਿਤੀ ਵਿਚ ਆ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਚਾਰਜ ਪੰਨੂੰ ਨੇ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਰਾਵੀ ਦਰਿਆ ਦੇ ਪੱਤਨ ਮਕੌੜਾ ’ਤੇ ਬਣੇ ਪਲਟੂਨ ਪੁਲ ਨੂੰ ਚੁੱਕਣ ਦਾ ਕੰਮ ਆਰੰਭ
Ad Position 24