ਫ਼ਤਹਿਗੜ੍ਹ ਚੂੜੀਆਂ, 4 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਰੋਜਾਨਾ ਦੀ ਤਰ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਤੱਕ ਪਹੁੰਚ ਰਹੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਖੋਦੇ ਬਾਂਗਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੋਦੇ ਬਾਂਗਰ ਵੱਲੋਂ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਮੌਕੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਹਲਕਾ ਇੰਚਾਰਜ ਨੇ ਵਿਸ਼ਵਾਸ ਦਿਵਾਇਆ ਕਿ ਹਲਕੇ ਅੰਦਰ ਬਣ ਰਹੀਆਂ ਆਲੀਸ਼ਾਨ ਸੜਕਾਂ ਨੂੰ ਦਰੁਸਤ ਕਰਨ ਲਈ ਪੱਧਰ ਬਣਾਏ ਜਾ ਰਹੇ ਹਨ, ਜਿਸ ਕਰਕੇ ਥੋੜ੍ਹੀ ਦੇਰੀ ਜ਼ਰੂਰ ਹੋ ਗਈ ਹੈ, ਪਰ ਆਧੁਨਿਕ ਤਰੀਕੇ ਦੇ ਨਾਲ ਸੜਕਾਂ ਨੂੰ ਨੇਪਰੇ ਚੜਾਉਣ ਲਈ ਕਾਹਲੀ ਵਿਚ ਪ੍ਰਕਿਰਿਆ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਪਿੰਡ ਖੋਦੇ ਬਾਂਗਰ ਦੇ ਵਿਕਾਸ ਕਾਰਜਾਂ ਸਬੰਧੀ ਰਿਪੋਰਟ ਕਲਮਬੱਧ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਖੋਦੇ ਬਾਂਗਰ ਨੂੰ ਆਲੀਸ਼ਾਨ ਬਣਾਉਣ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ 2027 ਦੀ ਜੰਗ ਜਿੱਤ ਕੇ ਪੰਜਾਬ ਦੀ ਸਤਾ ’ਤੇ ਮੁੜ ਇਤਿਹਾਸਿਕ ਜਿੱਤ ਪ੍ਰਾਪਤ ਕਰਕੇ ਪਾਰਟੀ ਸਤਾ ’ਤੇ ਕਾਬਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਪਾਰਟੀਆਂ ਵਲੋਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ। ਇਸ ਮੌਕੇ ਸੀਨੀਅਰ ਆਗੂ ਸੂਬੇਦਾਰ ਅਵਤਾਰ ਸਿੰਘ ਰੰਧਾਵਾ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਹਲਕਾ ਇੰਚਾਰਜ ਪੰਨੂੰ ਦਾ ਇਥੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਮਿਸ਼ਨ 2027 ਜਿੱਤਣ ਲਈ ਉਹ ਪਿੰਡ ਵਾਸੀਆਂ ਸਮੇਤ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਇਸ ਮੌਕੇ ਕਰਮ ਸਿੰਘ, ਰਣਜੋਧ ਸਿੰਘ, ਚਰਨ ਸਿੰਘ, ਦੀਵਾਨ ਸਿੰਘ, ਚਮਕੌਰ ਸਿੰਘ, ਪਲਵਿੰਦਰ ਸਿੰਘ, ਗੁਰਬਾਜ ਸਿੰਘ, ਸੁਰਜਨ ਸਿੰਘ ਗੁਰਨਾਮ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ, ਬਲਬੀਰ ਸਿੰਘ ਢਡਿਆਲਾ ਨਤ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।