ਊਧਨਵਾਲ, 4 ਜੁਲਾਈ (ਪਰਗਟ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਅੱਜ ਮਿਤੀ 5 ਜੁਲਾਈ ਨੂੰ ਪਿੰਡ ਪੰਜਗਰਾਈਆਂ ਤੋਂ ਸਮੁੱਚੇ ਹਲਕੇ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਖਾਲਸਾ ਮਾਰਚ ਕੱਢਿਆ ਜਾ ਰਿਹਾ ਹੈ। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਨੁਮਾਇੰਦਗੀ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਪਿੰਡ ਪੰਜਗਰਾਈਆਂ ਤੋਂ ਸਵੇਰੇ ਅੱਠ ਵਜੇੇ ਨਾਲ ਖਾਲਸਾ ਮਾਰਚ ਦੀ ਅੰਭਰਤਾ ਹੋਵੇਗੀ ਜੋ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਸਤਿਕਾਰ ਯੋਗ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਸਹਿਯੋਗੀਆਂ ਦੀ ਅਗਵਾਈ ਵਿਚ ਕੱਢਿਆ ਜਾ ਰਿਹਾ ਹੈ । ਜੋ ਪਿੰਡ ਪੰਜਗਰਾਈਆਂ ਤੋਂ ਸ਼ੁਰੂ ਹੋ ਕੇ ਹਲਕੇ ਦੇ ਵੱੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਹਰਚੋਵਾਲ ਵਿਖੇ ਪੁਹੰਚੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਹਨ। ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੁੱਚੇ ਹਲਕੇ ਨੂੰ ਅਪੀਲ ਕੀਤੀ ਕਰਦਿਆਂ ਕਿਹਾ ਕਿ ਖਾਲਸਾ ਮਾਰਚ ਵਿੱਚ ਵੱੱਧ ਚੜ ਕੇ ਹਿੱਸਾ ਲਵੋ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੇ ਵਿਚਾਰ ਸੁਣੋਂ।