09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਰ ਯੋਗ ਵਿਅਕਤੀ ਨੂੰ ਖੂਨਦਾਨ ਕਰਨ ਦਾ ਸੰਕਲਪ ਲੈਣਾ ਚਾਹੀਦਾ- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ

Ad Position 21
No active advertisement
ਅਜੀਤ ਡੈਸਕ 05-07-2026
ਘਰੋਟਾ, 4 ਜੁਲਾਈ (ਸੰਜੀਵ ਗੁਪਤਾ)-ਖੂਨ ਦਾਨ ਮਹਾਦਾਨ ਹੈ ਅਤੇ ਇਹ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ। ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ’ਤੇ ਖੂਨ ਦਾਨ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਇਹ ਵਿਚਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪ੍ਰਸਿੱਧ ਰਕਤਦਾਨੀ ਠਾਕੁਰ ਭੁਪਿੰਦਰ ਸਿੰਘ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਦਾ ਜੀਵਨ ਬਚਾਇਆ ਜਾ ਸਕਦਾ ਹੈ। ਹਾਦਸਿਆਂ, ਆਪਰੇਸ਼ਨਾਂ, ਜਣੇਪੇ, ਥੈਲੇਸੀਮੀਆ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਸਮੇਂ ਸਿਰ ਮਿਲਿਆ ਖੂਨ ਅਨਮੋਲ ਸਾਬਤ ਹੁੰਦਾ ਹੈ। ਸਵੈਇੱਛਕ ਰਕਤਦਾਨ ਸਮਾਜ ਸੇਵਾ ਦਾ ਸਭ ਤੋਂ ਉੱਚਾ ਰੂਪ ਹੈ ਅਤੇ ਇਸ ਨਾਲ ਮਨੁੱਖਤਾ ਦੀ ਸੇਵਾ ਹੁੰਦੀ ਹੈ।ਠਾਕੁਰ ਭੁਪਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਰਕਤਦਾਨ ਕਰਨ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਠਾਕੁਰ ਭੁਪਿੰਦਰ ਸਿੰਘ ਅਨੇਕਾਂ ਵਾਰ ਰਕਤਦਾਨ ਕਰ ਚੁੱਕੇ ਹਨ ਅਤੇ ਇਸ ਮਹਾਨ ਸੇਵਾ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾਕਟਰਜ਼ ਡੇ ਮੌਕੇ ਨੀਮਾ ਪਠਾਨਕੋਟ ਵਲੋਂ ਖੂਨਦਾਨ ਕੈਂਪ ਅਗਲੀ ਖ਼ਬਰ ਨੌਜਵਾਨਾਂ ਨੂੰ ਸਹੀ ਮਾਰਗ ਦਰਸ਼ਨ ਦੇਣਾ ਸਮੇਂ ਦੀ ਲੋੜ- ਲੱਕੀ
Ad Position 24