09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁਕਤ ਵਪਾਰ ਸਮਝੌਤਾ ਸਮੇਤ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 05-07-2026
ਪਠਾਨਕੋਟ, 4 ਜੁਲਾਈ (ਸੰਧੂ)-ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾ. ਪਰਸ਼ੋਤਮ ਕੁਮਾਰ ਦੀ ਪ੍ਰਧਾਨਗੀ ਹੇਠ ਪਠਾਨਕੋਟ-ਸ਼ਾਹਪੁਰ ਕੰਡੀ ਰੋਡ ਸਥਿਤ ਡੱਡਵਾ ਅੱਡੇ ‘ਤੇ ਹੋਈ। ਮੀਟਿੰਗ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਕੇਵਲ ਕਾਲੀਆ, ਚਮਨ ਲਾਲ, ਲਾਲ ਸਿੰਘ, ਖੇਤ ਮਜ਼ਦੂਰ ਯੂਨੀਅਨ ਵਲੋਂ ਕਾ. ਸੁਧਾ ਰਾਣੀ, ਬਾਉ ਰਾਮ ਅਤੇ ਸੀਟੂ ਵਲੋਂ ਕਾ. ਸੁਰਿੰਦਰ ਸਹਿਗਲ ਸਮੇਤ ਹੋਰ ਆਗੂ ਹਾਜ਼ਰ ਸਨ। ਕਾ. ਪਰਸ਼ੋਤਮ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿਚ 6 ਜੁਲਾਈ ਨੂੰ ਨਰੋਟ ਜੈਮਲ ਸਿੰਘ ਅਤੇ 10 ਜੁਲਾਈ ਨੂੰ ਤਹਿਸੀਲ ਪਠਾਨਕੋਟ ਵਿਖੇ ਧਰਨੇ ਦੇ ਕੇ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਮਨਰੇਗਾ ਵਿਚ ਕੀਤੀਆਂ ਤਜਵੀਜ਼ੀ ਤਬਦੀਲੀਆਂ, ਬਿਜਲੀ ਬਿੱਲ-2025 ਅਤੇ ਬੀਜ ਬਿੱਲ-2026 ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ। ਇਨ੍ਹਾਂ ਨਾਲ ਰੁਜ਼ਗਾਰ, ਸਬਸਿਡੀਆਂ ਅਤੇ ਕਿਸਾਨਾਂ ਦੇ ਬੀਜਾਂ ‘ਤੇ ਹੱਕ ਪ੍ਰਭਾਵਿਤ ਹੋਣਗੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਮੁਕਤ ਵਪਾਰ ਸਮਝੌਤੇ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਵਿਦੇਸ਼ੀ ਸਬਸਿਡੀ ਵਾਲੇ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿਚ ਆਉਣ ਕਾਰਨ ਦੇਸ਼ ਦੇ ਕਿਸਾਨਾਂ, ਪੋਲਟਰੀ, ਡੇਅਰੀ, ਮੱਛੀ ਪਾਲਣ ਨਾਲ ਜੁੜੇ ਲੋਕਾਂ ਅਤੇ ਖੇਤ ਮਜ਼ਦੂਰਾਂ ਨੂੰ ਭਾਰੀ ਨੁਕਸਾਨ ਹੋਵੇਗਾ। ਇਸ ਲਈ ਇਸ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 71 ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪੁਲਿਸ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵਲੋਂ... ਅਗਲੀ ਖ਼ਬਰ ਗੁਲਸ਼ਨ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
Ad Position 24