07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਸੇਖਵਾਂ ’ਚ ਲੋਕ ਮਿਲਣੀ

Ad Position 21
No active advertisement
ਅਜੀਤ ਡੈਸਕ 06-07-2026

ਬਟਾਲਾ, 5 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਸੇਖਵਾਂ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸ: ਪੰਨੂੰ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਉਲ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਸਰਪੰਚ ਮਲਕੀਤ ਸਿੰਘ ਤੇ ਹੋਰ ਮੁਹਤਬਰਾਂ ਦੀ ਹਾਜ਼ਰੀ ’ਚ ਹੋਈ ਇਸ ਲੋਕ ਮਿਲਣੀ ਵਿਚ ਹਲਕਾ ਇੰਚਾਰਜ ਸ: ਪੰਨੂੰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਪੁਖ਼ਤਾ ਹੱਲ ਲਈ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਸ: ਪੰਨੂੰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੀ ਮੁੱਢਲੀ ਤਰਜੀਹ ਲੋਕਾਂ ਦੀ ਹਰ ਜਾਇਜ਼ ਸਮੱਸਿਆ ਦਾ ਸਮੇਂ ਸਿਰ ਹੱਲ ਕਰ ਕੇ ਲੋਕ-ਪੱਖੀ ਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂੁਰਾ ਕਰ ਦਿੱਤਾ ਗਿਆ ਹੈ, ਜਿਸ ਕਰ ਕੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਜਗੀਰ ਸਿੰਘ, ਸੁਖਦੇਵ ਸਿੰਘ ਮੱਲ੍ਹੀ, ਕੇਵਲ ਸਿੰਘ ਫ਼ੌਜੀ, ਨਿਰਮਲ ਸਿੰਘ, ਬਾਬਾ ਜਗਦੇਵ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਰਹੇ।

Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਠਾਕੁਰ ਨੇ ਅਮਰੀਕਾ ’ਚ ਬੈਠੇ ਪੁਰਾਣੀ ਰੰਜਿਸ਼ ਤਹਿਤ ਆਪਣੇ ਸਾਥੀਆਂ ਕੋਲੋਂ ਕਰਵਾਇਆ ਹਮਲਾ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਕੌੜਿਆਂ ਵਾਲੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ‘ਤੀਰਥ ਯਾਤਰਾ ਬੱਸਾਂ’ ਰਵਾਨਾ
Ad Position 24