ਗੁਰਦਾਸਪੁਰ, 5 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਪੈਨਸ਼ਨਰਾਂ, ਮੁਲਾਜ਼ਮਾਂ ਤੇ ਕਿਸਾਨਾਂ ਮਜ਼ਦੂਰਾਂ ਨਾਲ ਵੋਟਾਂ ਲੈਣ ਲਈ ਬੜੇ ਵੱੱਡੇ ਵੱਡੇ ਵਾਅਦੇ ਕੀਤੇ ਸਨ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਸ ਵੀ ਪੈਨਸ਼ਨਰ ਮੁਲਾਜ਼ਮ, ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਦਿਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਪਰ ਸਰਕਾਰ ਬਣਦਿਆਂ ਹੀ ਪੰਜਾਬ ਸਰਕਾਰ ਦੇ ਤੇਵਰ ਬਦਲੇ ਤੇ ਵੋਟਾਂ ਵੇਲੇ ਕੀਤੇ ਵਾਅਦੇ ਵਫਾ ਨਹੀਂ ਹੋਏ ਸਗੋਂ ਪਹਿਲੀਆਂ ਸਰਕਾਰਾਂ ਵਲੋਂ ਦਿੱਤੀਆਂ ਸਹੂਲਤਾਂ ਵੀ ਖੋਹ ਲਈਆਂ ਜਿਨ੍ਹਾਂ ’ਚ ਮਿਲਦੇ 37 ਤਰ੍ਹਾਂ ਦੇ ਭੱਤੇ ਵਿਕਾਸ ਦੇ ਨਾਮ ’ਤੇ 200 ਰੁਪਏ ਵਿਕਾਸ ਟੈਕਸ ਕੱਟਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਆਂਢੀ ਰਾਜਾਂ ਵਲੋਂ ਆਪਣੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਕੇਂਦਰ ਦੇ ਪੈਟਰਨ ’ਤੇ ਮਿਲਦਾ ਡੀ.ਏ. ਤੇ ਉਸ ਦਾ ਬਕਾਇਆ ਵੀ ਦਿੱਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਦਾ ਡੀ.ਏ. ਤੇ ਉਸ ਦਾ ਬਕਾਇਆ ਦੇਣ ਤੋਂ ਭੱਜ ਰਹੀ ਹੈ। ਜਿਸ ਕਰਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਅੰਦਰ ਭਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਤੇ ਮਾਨਯੋਗ ਹਾਈਕੋਰਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਤਕਲੀਫਾਂ ਨੂੰ ਸਮਝਦੇ ਹੋਏ ਉਨ੍ਹਾਂ ਦਾ ਜੋ ਬੁਨਿਆਦੀ ਹੱਕ ਹੈ, ਡੀ.ਏ. ਤੇ ਉਸ ਦਾ ਏਰੀਅਰ ਤੁਰੰਤ ਜਾਰੀ ਕਰਨ ਦੀ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ। ਪਰ ਪੈਨਸ਼ਨਰ, ਮੁਲਾਜ਼ਮ, ਮਜ਼ਦੂਰ ਕਿਸਾਨ ਵਿਰੋਧੀ ਸਰਕਾਰ ਅੱਜ ਕੋਰਟਾਂ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਫੈਸਲੇ ’ਤੇ ਰੋਕ ਲਗਾਉਣ ਲਈ ਮਹਿੰਗੇ ਵਕੀਲ ਕਰਕੇ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਅੱਜ ਪੈਨਸ਼ਨਰ ਅਤੇ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੰਘਰਸ਼ ਰਾਹੀਂ ਆਪਣਾ ਡੀ.ਏ. ਅਤੇ ਏਰੀਅਰ ਲੈਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਲੜੀ ਤਹਿਤ ਹੁਣ ਮੰਤਰੀ ਨੂੰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਮੰਗ ਪੱਤਰ ਦਿੱਤੇ ਜਾਣਗੇ। ਉਪਰੰਤ 17 ਜੁਲਾਈ ਨੂੰ ਮੁਹਾਲੀ ਵਿਖੇ ਪੰਜਾਬ ਸਰਕਾਰ ਖਿਲਾਫ ਕਰੋ ਜਾਂ ਮਰੋ ਦੀ ਨੀਤੀ ਤਹਿਤ ਪੰਜਾਬ ਪੱਧਰ ਦਾ ਮੁਜ਼ਾਹਰਾ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਾਰੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪੰਜਾਬ ਸਰਕਾਰ ਪੈਨਸ਼ਨਰਾਂ ਦਾ ਡੀ.ਏ. ਤੇ ਉਸ ਦਾ ਏਰੀਅਰ ਤੁਰੰਤ ਜਾਰੀ ਕਰੇ-ਸੁਰਿੰਦਰ ਪੱਪੂ
ਅਜੀਤ ਡੈਸਕ
06-07-2026