ਬਟਾਲਾ, 7 ਜੁਲਾਈ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ ਐਜ਼ੂਕੇਸ਼ਨ ਛੀਨਾ ਵਿਚ ਬੀ.ਐਡ ਦਾਖਲੇ ਸੰਬੰਧੀ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਿੰ. ਮਧੂ ਬਾਲਾ ਨੇ ਦੱਸਿਆ ਕਿ ਕਾਲਜ ਵਿਚ ਬੀ.ਐਡ ਦਾਖਲੇ ਲਈ ਰਜਿਸ਼ਟ੍ਰੇਸ਼ਨ ਚਲ ਰਹੀ ਹੈ। ਅਧਿਆਪਕ ਬਣਨ ਦੇ ਚਾਹਵਾਨ ਗ੍ਰੈਜ਼ੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰ ਚੁੱਕੇ ਵਿਦਿਆਰਥੀ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਵਿਦਿਆਰਥੀਆਂ ਨੂੰ ਦਾਖਲੇ ਸੰਬੰਧਂ ਹਰ ਤਰ੍ਹਾਂ ਦੀ ਜਾਣਕਾਰੀ ਅਤੇ ਸਹਾਇਤਾ ਦੇਣ ਲਈ ਕਾਲਜ ਵਿਚ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। 2 ਅਗਸਤ ਨੂੰ ਹੋ ਰਹੀ ਬੀ.ਐਡ ਪ੍ਰਵੇਸ਼ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਕਾਲਜ ਵਲੋਂ ਮੁਫਤ ਅਗਵਾਈ ਤੇ ਕੋਚਿੰਗ ਵੀ ਮਹੁੱਈਆ ਕਰਵਾਈ ਜਾ ਰਹੀ ਹੈ। ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਆਦਿ ਦੀ ਸਹੂਲਤ ਦਿੱਤੀ ਜਾਂਦੀ ਹੈ ਤੇ ਸਰਕਾਰ ਦੁਆਰਾ ਨਿਰਧਾਰਿਤ ਸਕਾਲਰਸ਼ਿਪ ਦੀ ਸੁਵਿਧਾ ਵੀ ਮਹੁੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਬਲਜੀਤ ਸਿੰਘ ਛੀਨਾ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਮੈਰਿਟ ’ਚ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ। ਗੋਲਡ ਮੈਡਲਿਸਟ ਬਣਨ ਵਾਲੇ ਵਿਦਿਆਰਥੀ ਕਾਲਜ ਦਾ ਮਾਣ ਵਧਾਉਂਦੇ ਹਨ। ਆਪਣੀਆਂ ਖਾਸ ਪ੍ਰਾਪਤੀਆਂ ਦੇ ਕਾਰਨ ਇਹ ਕਾਲਜ ਇਲਾਕੇ ਦੇ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣਦਾ ਹੈ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਫੀਸਾਂ ਵਿਚ ਭਾਰੀ ਛੋਟ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਵਿੱਤੀ ਕਾਰਨਾਂ ਦੇ ਕਰਕੇ ਆਪਣੀ ਪੜ੍ਹਾਈ ਪੂਰੀ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਕਾਲਜ ਦਾ ਸਮੂਹ ਅਮਲਾ ਵਿਦਿਆਰਥਂਆਂ ਦੀ ਦਾਖਲੇ ਤੇ ਪੜ੍ਹਾਈ ਨਾਲ ਸੰਬੰਧਿਤ ਹਰ ਪ੍ਰਕਾਰ ਦੀ ਅਗਵਾਈ ਕਰਦਾ ਹੈ ਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਹਲ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦਾ ਹੈ।