05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 13 ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 08-07-2026
ਗੁਰਦਾਸਪੁਰ, 7 ਜੁਲਾਈ (ਚੱਕਰਾਜਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 13 ਜੁਲਾਈ ਤੋਂ 24 ਜੁਲਾਈ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ 10 ਜੁਲਾਈ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 13 ਜੁਲਾਈ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ’ਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ /ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਿਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ, ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ਆਦਿ ’ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।
Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਦੇ ਹੁਕਮ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਡੀ.ਏ. ਨਾ ਦੇਣ ਦੀ ਨੀਤੀ ’ਤੇ ਚੱਲ ਰਹੀ ਹੈ-ਪੁਲਿਸ ਪੈਨਸ਼ਨਰ ਅਗਲੀ ਖ਼ਬਰ ਸਾਡੇ ਪਿੰਡ ਦੀ ਬਿਜਲੀ ਸਪਲਾਈ ਨੂੰ ਊਧਨਵਾਲ ਨਾਲੋਂ ਕੱਟ ਕੇ ਘੁਮਾਣ ਬਿਜਲੀ ਘਰ ਨਾਲ ਜੋੜਿਆ ਜਾਵੇ-ਪਿੰਡ ਵਾਸੀ
Ad Position 24
No active advertisement