ਧਾਰੀਵਾਲ, 7 ਜੁਲਾਈ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ’ਚ ਐੱਸ.ਐੱਚ.ਓ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਜਾਫਰਪੁਰ ਵਿਖੇ ਕਸ਼ਮੀਰ ਮਸੀਹ ਪੁੱਤਰ ਪਾਲ ਮਸੀਹ ਦੇ ਘਰ ਛਾਪਾ ਮਾਰਿਆ, ਜਿੱਥੋਂ 7,500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਏ.ਐੱਸ.ਆਈ. ਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਤਰੀਜਾ ਨਗਰ ਮੋੜ ਨੇੜੇ ਛਾਪਾ ਮਾਰ ਕੇ ਸੰਨੀ ਪੁੱਤਰ ਪ੍ਰੇਮ ਮਸੀਹ ਵਾਸੀ ਤਰੀਜਾ ਨਗਰ ਨੂੰ 7,500 ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਇਕ ਹੋਰ ਕਾਰਵਾਈ ਦੌਰਾਨ ਪੀਰ ਦੀ ਸੈਣ ਪੁਲ ਨੇੜਿਓਂ ਹੀਰਾ ਪੁੱਤਰ ਪ੍ਰੇਮ ਮਸੀਹ ਵਾਸੀ ਤਰੀਜਾ ਨਗਰ ਨੂੰ ਵੀ 7,500 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਹਿਰਾਸਤ ਵਿਚ ਲਿਆ।