ਬਟਾਲਾ, 7 ਜਲਾਈ (ਸਤਿੰਦਰ ਸਿੰਘ)-ਪੀ.ਸੀ.ਸੀ. ਕ੍ਰਿਕਟ ਕਲੱਬ ਬਟਾਲਾ ਵਲੋਂ ਕਰਵਾਏ ਸਾਲਾਨਾ ਕ੍ਰਿਕਟ ਟੂਰਨਾਮੈਂਟ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ਨੂੰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਸਾਧਨ ਦੱਸਿਆ। ਸ੍ਰੀ ਗੁੱਡੂ ਸੇਠ ਨੇ ਕਿਹਾ ਕਿ ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ, ਟੀਮ ਭਾਵਨਾ ਤੇ ਸਿਹਤਮੰਦ ਜੀਵਨਸ਼ੈਲੀ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਬਟਾਲਾ ਪੀ.ਸੀ.ਸੀ. ਕ੍ਰਿਕਟ ਕਲੱਬ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਤੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।