06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਐਡਵੋਕੇਟ ਜੋਤਿਪਾਲ ਭੀਮ ਮਾਮਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ‘ਨੋ ਵਰਕ’ ਦਾ ਸੱਦਾ ਲਿਆ ਵਾਪਸ

Ad Position 21
No active advertisement
ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਸੁਮਿਤ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਵਲੋਂ ਐਡਵੋਕੇਟ ਜੋਤਿਪਾਲ ਭੀਮ ਖ਼ਿਲਾਫ਼ ਦਰਜ ਕੀਤੀ ਗਈ ਕਥਿਤ ਝੂਠੀ ਅਤੇ ਬੇਬੁਨਿਆਦ ਐਫ਼.ਆਈ.ਆਰ. ਦੇ ਵਿਰੋਧ ਵਿਚ 2 ਜੁਲਾਈ ਤੋਂ ਦਿੱਤਾ ਗਿਆ ‘ਨੋ ਵਰਕ’ ਦਾ ਸੱਦਾ ਆਮ ਸਭਾ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਵਾਪਸ ਲੈ ਲਿਆ ਗਿਆ। ਐਡਵੋਕੇਟ ਸੁਰਜੀਤ ਸਿੰਘ ਰਾਣਾ ਅਤੇ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਕੇਤਨ ਮਹਾਜਨ ਨੇ ਦੱਸਿਆ ਕਿ ਇਸ ਮਾਮਲੇ ’ਚ ਐਡਵੋਕੇਟ ਜੋਤਿਪਾਲ ਭੀਮ ਨੂੰ ਮਾਣਯੋਗ ਸੈਸ਼ਨ ਅਦਾਲਤ ਪਠਾਨਕੋਟ ਵਲੋਂ ਮਾਮਲੇ ਦੇ ਤੱਥਾਂ ਅਤੇ ਉਪਲੱਬਧ ਸਬੂਤਾਂ ਦੇ ਆਧਾਰ ‘ਤੇ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਅਤੇ ਬਾਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਹੋਈ ਵਿਸਥਾਰਤ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ‘ਨੋ ਵਰਕ’ ਦਾ ਸੱਦਾ ਤੁਰੰਤ ਪ੍ਰਭਾਵ ਨਾਲ ਖਤਮ ਕੀਤਾ ਜਾਂਦਾ ਹੈ ਅਤੇ ਹੁਣ ਸਾਰੇ ਵਕੀਲ ਨਿਯਮਿਤ ਤੌਰ ‘ਤੇ ਅਦਾਲਤਾਂ ਵਿਚ ਆਪਣਾ ਕੰਮਕਾਜ ਸ਼ੁਰੂ ਕਰਨਗੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਕੀਲਾਂ ਦੀ ਮਰਿਆਦਾ, ਸੁਤੰਤਰਤਾ ਤੇ ਕਾਨੂੰਨ ਦੇ ਰਾਜ ਦੀ ਰੱਖਿਆ ਲਈ ਉਹ ਹਮੇਸ਼ਾ ਵਚਨਬੱਧ ਹੈ। ਭਵਿੱਖ ਵਿਚ ਵੀ ਕਿਸੇ ਵਕੀਲ ਨਾਲ ਬੇਇਨਸਾਫ਼ੀ ਜਾਂ ਕਾਨੂੰਨ ਦੇ ਉਲਟ ਕਾਰਵਾਈ ਹੋਣ ਦੀ ਸੂਰਤ ਵਿਚ ਐਸੋਸੀਏਸ਼ਨ ਲੋਕਤੰਤਰੀ ਅਤੇ ਕਾਨੂੰਨੀ ਢੰਗ ਨਾਲ ਆਪਣੇ ਮੈਂਬਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗੀ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਮਨਵਾਲ ਸੰਪਰਕ ਸੜਕ ਦੀ ਖਸਤਾ ਹਾਲਤ ਬਣੀ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਆਧੁਨਿਕ ਤਕਨੀਕ ਅਪਣਾ ਕੇ ਕਿਸਾਨ ਖੇਤੀ ਨੂੰ ਬਣਾ ਸਕਦੇ ਹਨ ਵੱਧ ਲਾਹੇਵੰਦ
Ad Position 24
No active advertisement