06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਮੰਡਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਸੁਮਿਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਭੂਤੀ ਸ਼ਰਮਾ ਦੀ ਅਗਵਾਈ ਹੇਠ ਤੇ ਵਾਰਡ ਨੰਬਰ-7 ਤੋਂ ਕੌਂਸਲਰ ਅਭੀ ਸ਼ਰਮਾ ਦੀ ਮੌਜੂਦਗੀ ’ਚ ਪਠਾਨਕੋਟ ਹਲਕੇ ਦੇ ਸ਼ਹਿਰੀ ਮੰਡਲ ਦੇ ਨਗਰ ਨਿਗਮ ਦੇ ਕੌਂਸਲਰਾਂ, ਐਮ.ਸੀ. ਉਮੀਦਵਾਰਾਂ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ ਪਾਰਟੀ ਦੀਆਂ ਰਣਨੀਤੀਆਂ ਤੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਹਾਜ਼ਰ ਸਾਰੇ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ ਤੇ ਬੂਥ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਵਿਭੂਤੀ ਸ਼ਰਮਾ ਨੇ ਸਾਰੇ ਸਾਥੀਆਂ ਦਾ ਸਹਿਯੋਗ, ਸਮਰਪਣ ਤੇ ਮਿਹਨਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਾਰੇ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਕਜੁੱਟ ਯਤਨਾਂ ਨਾਲ ਹੀ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ... ਅਗਲੀ ਖ਼ਬਰ ਡਾ. ਸਵਰਨ ਸਿੰਘ ਸਲਾਰੀਆ ਨੇ ਡੈਮ ਔਸਤੀ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਚੀਫ ਇੰਜੀਨੀਅਰ ਰਣਜੀਤ ਸਾਗਰ ਡੈਮ ਨਾਲ ਕੀਤੀ...
Ad Position 24
No active advertisement