ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਲੋਂ ਕੱਲ੍ਹ ਵਿਧਾਇਕ ਬਟਾਲਾ ਦੀ ਰਿਹਾਇਸ਼ ਸਾਹਮਣੇ ਧਰਨੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 09-07-2026
ਬਟਾਲਾ, 8 ਜੁਲਾਈ (ਸਤਿੰਦਰ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਜੁਆਇੰਟ ਕੁਆਰਡੀਨੇਸ਼ਨ ਕਮੇਟੀ ਦੇ ਸੱਦੇ ਅਨੁਸਾਰ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਮੀਟਿੰਗ ਸੋਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲੈਣ ਲਈ, ਪੁਰਾਣੀ ਪੈਨਸ਼ਨ ਬਹਾਲੀ ਲਈ, ਮਿਤੀ 17 ਜੁਲਾਈ 2020 ਅਤੇ ਮਿਤੀ 15 ਜਨਵਰੀ 2015 ਦਾ ਪੱਤਰ ਰੱਦ ਕਰਵਾਉਣ ਲਈ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਵਾਉਣ ਲਈ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ, 4/9/14 ਦੀ ਪ੍ਰਵੀਣਤਾ ਤਰੱਕੀਆਂ ਨੂੰ ਬਹਾਲ ਕਰਵਾਉਣ, ਮਾਣਭੱਤੇ ’ਤੇ ਕੰਮ ਕਰਦੀਆਂ ਬੀਬੀਆਂ ਤੇ ਘੱਟੋ-ਘੱਟ ਉਜਰਤ ਲਾਗੂ ਕਰਨ ਆਦਿ ਲਈ ਮੰਗ ਕੀਤੀ ਜਾ ਰਹੀ ਹੈ, ਪਰ ਸਰਕਾਰ ਵਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸੇ ਤਹਿਤ ਬਟਾਲਾ ਦੇ ਵਿਧਾਇਕ ਦੀ ਰਿਹਾਇਸ਼ ਦਾ ਘਿਰਾਓ 10 ਜੁਲਾਈ ਨੂੰ ਕੀਤਾ ਜਾਵੇਗਾ ਤੇ ਉਨਾਂ ਨੂੰ ਚਿਤਾਵਨੀ ਪੱਤਰ ਸਰਕਾਰ ਦੇ ਨਾਂਅ ’ਤੇ ਦਿੱਤਾ ਜਾਵੇਗਾ। ਇਸ ਮੌਕੇ ਇਮੈਨੂਅਲ ਨਾਹਰ, ਤੇਜਵੀਰ ਸਿੰਘ, ਅਮਿਤ ਕੁਮਾਰ, ਗੁਰਜੀਤ ਸਿੰਘ ਰੰਧਾਵਾ, ਦਿਲਬਾਗ ਸਿੰਘ ਪੱਡਾ, ਰਾਮ ਸਿੰਘ, ਰਛਪਾਲ ਸਿੰਘ, ਤਰਸੇਮ ਪਾਲ, ਸਤਨਾਮ ਸਿੰਘ ਡੇਹਰੀਵਾਲ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ’ਚ ਪ੍ਰਧਾਨ ਬਣਨ ਮੌਕੇ ਕਾਂਗਰਸੀ ਤੇ ‘ਆਪ’ ਵਾਲੇ ਇਕ-ਮਿਕ ਅਗਲੀ ਖ਼ਬਰ 17 ਸਾਲਾ ਧੀ ਬਣੀ ਹਜ਼ਾਰਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਟੇਟ ਐਵਾਰਡੀ ਅਪੇਕਸ਼ਾ ਨੇ ਵੈਦਿਕ ਮੈਥ ਰਾਹੀਂ ਸਰਕਾਰੀ ਸਕੂਲ ਦੇ ਵਿ...
Ad Position 24
No active advertisement