ਬਟਾਲਾ, 8 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਪਿੰਡ ਕੋਟ ਸੰਤੋਖ ਰਾਏ ’ਚ ਸਤਿੰਦਰਜੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ, ਗੁਰਦੇਵ ਸਿੰਘ ਸ਼ਾਹੀ, ਗੁਰਦੀਪ ਸਿੰਘ ਬਟਾਲਾ, ਸਤਿੰਦਰਪਾਲ ਸਿੰਘ ਗਾਦੜੀਆਂ, ਦਿਲਬਾਗ ਸਿੰਘ ਗੋਬਿੰਦ ਨਗਰ, ਪ੍ਰਭਦੀਪ ਸਿੰਘ ਗੌਸਪੁਰ, ਜੱਜ ਵੋਹਰਾ, ਗੁਰਤੇਜ ਸਿੰਘ ਹੇਅਰ ਯੂਥ ਆਗੂ, ਮਨਜੀਤ ਸਿੰਘ ਸਰਪੰਚ, ਕੈਪਟਨ ਹਰਪਾਲ ਸਿੰਘ ਚੌਧਰਪੁਰਾ, ਬੀਬੀ ਪ੍ਰਭਜੋਤ ਕੌਰ ਬਟਾਲਾ, ਕਮਲਜੀਤ ਕੌਰ ਖਤੀਬ, ਹਰਦੀਪ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ’ਚ ਲੜਾਈ ਸਰਕਾਰ ਬਣਾਉਣ ਦੀ ਨਹੀਂ, ਬਲਕਿ ਪੰਜਾਬ ਨੂੰ ਬਚਾਉਣ ਦੀ ਚੱਲ ਰਹੀ ਹੈ, ਜੋ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੀ ਪਾਰਟੀ ਲੜ ਰਹੀ ਹੈ। ਸ: ਗਿੱਲ ਨੇ ਕਿਹਾ ਕਿ ਇਸ ਵੇਲੇ ਪੰਜਾਬੀਆਂ ਨੂੰ ਆਪਣੀਆਂ ਨਸਲਾਂ ਅਤੇ ਫ਼ਸਲਾਂ ਬਚਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਜੱਜ ਵੋਹਰਾ, ਸ: ਸ਼ਾਹੀ, ਗੁਰਦੀਪ ਸਿੰਘ, ਗੁਰਤੇਜ ਸਿੰਘ, ਬੀਬੀ ਪ੍ਰਭਜੋਤ ਕੌਰ, ਬੀਬੀ ਕੰਵਲਪ੍ਰੀਤ ਕੌਰ, ਬੀਬੀ ਗੁਰਦੀਪ ਕੌਰ, ਸਰਪੰਚ ਮਨਜੀਤ ਸਿੰਘ ਤੇ ਦਿਲਬਾਗ ਸਿੰਘ ਨੇ ਕਿਹਾ ਕਿ ਆਪਣੇ ਪੁੱਤਾਂ ਤੇ ਧੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਨੂੰ ਅੱਗੇ ਆਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਤੇ ਕਾਰੋਬਾਰ ਦੇ ਮੌਕੇ ਮੁਹੱਈਆ ਕਰਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣੀ ਪਵੇਗੀ। ਪੰਜਾਬੀਆਂ ਤੇ ਨੌਜਵਾਨਾਂ ਦੇ ਮਨਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਵੱਸ ਚੁੱਕਾ ਹੈ। ਕੈਪਟਨ ਕੁਲਦੀਪ ਸਿੰਘ ਨੇ ਅਖੀਰ ਵਿਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੀ 21 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਕੈਪਟਨ ਕੁਲਦੀਪ ਸਿੰਘ, ਗੁਰਮੁਖ ਸਿੰਘ, ਹਰਪਾਲ ਸਿੰਘ, ਬਾਬਾ ਬਲਬੀਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਰਣਧੀਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਅਮੀਰ ਸਿੰਘ, ਲਖਬੀਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਦੀਪ ਕੌਰ, ਬਲਕਾਰ ਸਿੰਘ, ਲਵਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਿਲਜੀਤ ਸਿੰਘ, ਰਜਿੰਦਰ ਸਿੰਘ, ਸ਼ਾਹਬਾਜ ਸਿੰਘ, ਹਰਪਾਲ ਸਿੰਘ ਬਹੁਤ ਮੈਂਬਰ ਬਣਾਏ ਗਏ। ਅਖੀਰ ’ਚ ਸਾਰਿਆਂ ਨੇ ਭਾਰਤ ਤੇ ਪੰਜਾਬ ਸਰਕਾਰ ਦੀ ਭਾਈ ਅੰਮ੍ਰਿਤਪਾਲ ਸਿੰਘ ’ਤੇ ਝੂਠੇ ਮੁਕੱਦਮੇ ਦਰਜ ਕਰਕੇ ਦਿਬੜੂਗੜ੍ਹ ਜ਼ੇਲ੍ਹ ਵਿਚ ਰੱਖਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।