ਗੁਰਦਾਸਪੁਰ, 8 ਜੁਲਾਈ (ਚੱਕਰਾਜਾ)-ਅੱਜ ਸ਼ੋ੍ਮਣੀ ਅਕਾਲੀ ਦਲ (ਬ) ਦੇ ਬੀ.ਸੀ ਵਿੰਗ ਦੀ ਮੀਟਿੰਗ ਗੁਰਦਾਸਪੁਰ ਵਿਖੇ ਹੋਈ। ਜਿਸ ’ਚ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਬਜ਼ਰਵਰ ਜ਼ਿਲ੍ਹਾ ਗੁਰਦਾਸਪੁਰ ਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਬ) ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਦਿਆ ਸ੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ ਵਿੰਗ ਨੂੰ ਮਜਬੂਤ ਕਰਨ ਵਾਸਤੇ ਬੂਥ ਪੱਧਰ ’ਤੇ ਗਾਬੜੀਆ ਵਲੋਂ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ’ਚ ਆਈ ਹੈ ਤੇ ਕਿਸੇ ਵਾਅਦੇ ਨੂੰ ਪੂਰਾ ਨਾ ਕਰ ਸਕਣ ਕਾਰਨ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਅੱਜ ਵੀ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਲੋਕਾਂ ਲਈ ਕੀਤੇ ਲੋਕ ਭਲਾਈ ਕੰਮਾਂ ਨੂੰ ਯਾਦ ਕਰ ਰਹੇ ਹਨ, ਇਸ ਲਈ ਪਾਰਟੀ ਦਾ ਹਰੇਕ ਵਰਕਰ ਸ੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਤੇ ਅਕਾਲੀ ਸਰਕਾਰ ਸਮੇਂ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਨੂੰ ਘਰ ਘਰ ਪਹੁੰਚਾਵੇ ਤਾਂ ਜੋ ਮੌਜੂਦਾ ਸਰਕਾਰ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਲੋਕ ਜਾਗਰੂਕ ਹੋ ਸਕਣ ਤੇ ਆਉਣ ਵਾਲੀ ਸਰਕਾਰ ਸ੍ਰੋਮਣੀ ਅਕਾਲੀ ਦਲ (ਬ) ਦੀ ਬਣਾਈ ਜਾਵੇ। ਇਸ ਮੌਕੇ ਨਰਿੰਦਰ ਸਿੰਘ ਸੇਖਵਾਂ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਸੁੱਚਾ ਸਿੰਘ ਸੁਚੇਤਗੜ ਸਕੱਤਰ ਜਨਰਲ ਬੀ.ਸੀ ਵਿੰਗ, ਰਣਜੀਤ ਸਿੰਘ ਚਾਨਣ ਜ਼ਿਲ੍ਹ ਪ੍ਰਧਾਨ ਸ਼ਹਿਰੀ ਬੀ.ਸੀ ਵਿੰਗ, ਸਤਨਾਮ ਸਿੰਘ ਔਜਲਾ ਹਲਕਾ ਪ੍ਰਧਾਨ ਬੀ.ਸੀ ਵਿੰਗ, ਬਾਵਾ ਸਿੰਘ ਆਦਿ ਹਾਜ਼ਰ ਸਨ।