ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੀ.ਸੀ.ਏ. ਦੇ ਪੰਜਾਬ ਸਟੇਟ ਇੰਟਰ-ਡਿਸਟ੍ਰਿਕਟ ਟੂਰਨਾਮੈਂਟ ’ਚ ਪਠਾਨਕੋਟ ਅੰਡਰ-19 ਟੀਮ ਦੀ ਸ਼ਾਨਦਾਰ ਜਿੱਤ ਗੁਰਦਾਸਪੁਰ ਨੂੰ 4 ਵਿਕਟਾਂ ਨਾਲ ਹਰਾਇਆ

Ad Position 21
No active advertisement
ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਸੰਧੂ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵਲੋਂ ਕਰਵਾਏ ਜਾ ਰਹੇ ਪੰਜਾਬ ਸਟੇਟ ਇੰਟਰ-ਡਿਸਟ੍ਰਿਕਟ ਅੰਡਰ-19 ਇਕ ਰੋਜ਼ਾ ਲਿਮਟਿਡ ਓਵਰਜ਼ ਟੂਰਨਾਮੈਂਟ ਵਿਚ ਪਠਾਨਕੋਟ ਦੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਦਾਸਪੁਰ ਨੂੰ 4 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਰਦਾਸਪੁਰ ਦੀ ਟੀਮ 31.4 ਓਵਰਾਂ ’ਚ 103 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਪਠਾਨਕੋਟ ਦੇ ਗੇਂਦਬਾਜ਼ਾਂ ਨੇ ਸ਼ੁਰੂ ਤੋਂ ਹੀ ਅਨੁਸ਼ਾਸਿਤ ਗੇਂਦਬਾਜ਼ੀ ਕਰਦਿਆਂ ਵਿਰੋਧੀ ਟੀਮ ਦੇ ਬੱਲੇਬਾਜ਼ਾਂ ਨੂੰ ਵੱਡੀ ਸਾਂਝੇਦਾਰੀ ਬਣਾਉਣ ਦਾ ਕੋਈ ਮੌਕਾ ਨਹੀਂ ਦਿੱਤਾ। 104 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਠਾਨਕੋਟ ਦੀ ਟੀਮ ਨੇ 23 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰਕੇ 4 ਵਿਕਟਾਂ ਨਾਲ ਸ਼ਾਨਦਾਰ ਜਿੱਤ ਆਪਣੇ ਨਾਮ ਕੀਤੀ। ਪਠਾਨਕੋਟ ਵਲੋਂ ਅਨੰਤ ਵਰਮਾ ਅਤੇ ਪਾਂਸ਼ੁਲ ਸ਼ਰਮਾ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਈ। ਟੀਮ ਦੀ ਇਸ ਸ਼ਾਨਦਾਰ ਜਿੱਤ ‘ਤੇ ਕ੍ਰਿਕਟ ਐਸੋਸੀਏਸ਼ਨ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਟੀਮ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਨੌਜਵਾਨ ਕ੍ਰਿਕਟ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਟੀਮ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਆਪਣਾ ਜੇਤੂ ਸਿਲਸਿਲਾ ਜਾਰੀ ਰੱਖੇਗੀ। ਟੀਮ ਦੇ ਮੁੱਖ ਕੋਚ ਇੰਦਰਜੀਤ ਸਿੰਘ ਨੇ ਵੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗੇਂਦਬਾਜ਼ਾਂ ਨੇ ਬੇਹੱਦ ਪ੍ਰਭਾਵਸ਼ਾਲੀ ਗੇਂਦਬਾਜ਼ੀ ਕੀਤੀ, ਜਦਕਿ ਬੱਲੇਬਾਜ਼ਾਂ ਨੇ ਸੰਯਮ ਨਾਲ ਖੇਡਦਿਆਂ ਟੀਚਾ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਡੈਮ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ ਵਿੰਗ ਦੀ ਮੀਟਿੰਗ ’ਚ ਜਥੇ: ਗਾਬੜੀਆ ਵਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਵਰਕਰਾਂ ਦੀਆਂ...
Ad Position 24
No active advertisement