ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਨਵਾਲ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਵਿਨੋਦ)-ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਲੋਕ ਮਿਲਨ ਅਭਿਆਨ ਦੇ ਹਿੱਸੇ ਵਜੋਂ ਮਨਵਾਲ ਸਥਿਤ ਦਫ਼ਤਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਇਸ ਤਹਿਤ ਸੁਜਾਨਪੁਰ ਵਿਧਾਨ ਸਭਾ ਹਲਕੇ ’ਚ ਸੜਕ ਨਿਰਮਾਣ, ਬਿਜਲੀ ਤੇ ਪਾਣੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 5 ਗਰੰਟੀਆਂ ਦਿੱਤੀਆਂ ਸਨ। ਇਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਸਾਰੇ ਵਰਗਾਂ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਗਈ ਹੈ। ਇਸ ਦੌਰਾਨ 70,000 ਬੇਰੁਜ਼ਗਾਰਾਂ ਨੂੰ ਨਿਯਮਤ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਖਾਤਿਆਂ ’ਚ 1000 ਰੁਪਏ ਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਜਮ੍ਹਾਂ ਕਰਵਾ ਰਹੀ ਹੈ। 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਲਈ ਇਹ ਪੈਸੇ ਅਗਸਤ ਮਹੀਨੇ ’ਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਜਾਨਪੁਰ ਦੀਆਂ ਜਿਨ੍ਹਾਂ ਔਰਤਾਂ ਨੇ ਆਪਣੇ ਆਪ ਨੂੰ ਰਜਿਸਟ੍ਰੇਸ਼ਨ ਨਹੀਂ ਕਰਵਾਇਆ, ਉਹ ਜਲਦ ਹੀ ਆਪਣੇ ਆਪ ਨੂੰ ਰਜਿਸਟ੍ਰੇਸ਼ਨ ਕਰਵਾਉਣ। ਇਸ ਮੌਕੇ ਪੁਰਸ਼ੋਤਮ ਸਿੰਘ, ਬਲਬੀਰ ਸਿੰਘ, ਮੁਨੀਸ਼ ਕੁਮਾਰ, ਦੀਪਕ ਕੁਮਾਰ, ਜੀਵਨ ਕੁਮਾਰ, ਵਰਿੰਦਰ ਕੁਮਾਰ, ਨਰਿੰਦਰ ਸਿੰਘ, ਸੰਦੀਪ ਸਿੰਘ, ਸੋਨੂੰ ਮਨਹਾਸ, ਰਾਕੇਸ਼ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ, ਸੂਬੇ ਵਿਚ ਬਣੇਗੀ ਕਾਂਗਰਸ ਸਰਕਾਰ-ਬਲਬੀਰ ਫਤੇਹਪੁਰੀਆ ਅਗਲੀ ਖ਼ਬਰ ਸਰਹੱਦੀ ਇਲਾਕੇ ਦਾ ਨੌਜਵਾਨ ਸੂਰਜ ਸ਼ਰਮਾ ਰਾਸ਼ਟਰੀ ਮੰਚ ’ਤੇ ਪ੍ਰਸਿੱਧ ਬਾਲੀਵੁੱਡ ਅਦਾਕਾਰਾਂ ਵਲੋਂ ਸਨਮਾਨਿਤ
Ad Position 24
No active advertisement