ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨ ਵਰਗ ਖੇਡਾਂ ਨੂੰ ਅਪਣਾਏ- ਗੋਲਡੀ

Ad Position 21
No active advertisement
ਅਜੀਤ ਡੈਸਕ 09-07-2026
ਘਰੋਟਾ, 8 ਜੁਲਾਈ (ਸੰਜੀਵ ਗੁਪਤਾ)-ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਹ ਗੱਲ ਰਾਮਾ ਯੂਥ ਕਲੱਬ ਦੇ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਗੋਲਡੀ ਨੇ ਕਹੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਚੰਗੇ ਚਰਿੱਤਰ ਦੀ ਵੀ ਨਿਰਮਾਣ ਕਰਦੀਆਂ ਹਨ, ਜੋ ਨੌਜਵਾਨ ਆਪਣਾ ਸਮਾਂ ਖੇਡ ਮੈਦਾਨਾਂ ’ਚ ਬਿਤਾਉਂਦੇ ਹਨ, ਉਹ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਇਸ ਲਈ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ ਤੇ ਗਲਤ ਸੰਗਤ ਤੋਂ ਦੂਰ ਰੱਖਦੇ ਹੋਏ ਖੇਡਾਂ, ਸਿੱਖਿਆ ਅਤੇ ਰਚਨਾਤਮਿਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਠਾਕੁਰ ਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਖੇਡਾਂ ਨੂੰ ਅਪਣਾਉਣ ਵਾਲੇ ਨੌਜਵਾਨਾਂ ਦਾ ਭਵਿੱਖ ਉੱਜਵਲ ਹੁੰਦਾ ਹੈ ਤੇ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਨ੍ਹਾਂ ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਮੁਕਾਬਲੇ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਗਾਂਧੀ ਚੌਕ ਬਾਜ਼ਾਰ ਵਿਚ ਸੀਵਰੇਜ ਤੇ ਖੱਡਿਆਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ, ਸੂਬੇ ਵਿਚ ਬਣੇਗੀ ਕਾਂਗਰਸ ਸਰਕਾਰ-ਬਲਬੀਰ ਫਤੇਹਪੁਰੀਆ
Ad Position 24
No active advertisement