ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-07-2026
ਬਟਾਲਾ, 10 ਜੁਲਾਈ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ‘ਇਕ ਰੁੱਖ ਮਾਂ ਦੇ ਨਾਂਅ’ ਮੁਹਿੰਮ ਅਧੀਨ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਵਿਲੱਖਣ ਪਹਿਲ ’ਚ ਸਕੂਲ ਦੇ ਹਰ ਵਿਦਿਆਰਥੀ ਨੇ ਆਪਣੇ ਘਰ ਤੋਂ ਇਕ-ਇਕ ਬੂਟਾ ਲਿਆ ਕੇ ਸਕੂਲ ਕੈਂਪਸ ਵਿਚ ਲਗਾਇਆ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਰੁੱਖ ਧਰਤੀ ਦਾ ਸਭ ਤੋਂ ਅਨਮੋਲ ਤੋਹਫ਼ਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਹਰ ਬੱਚਾ ਇਕ ਬੂਟਾ ਲਗਾ ਕੇ ਉਸ ਦੀ ਦੇਖਭਾਲ ਕਰੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕਦਾ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਮੁਹਿੰਮ ਬੱਚਿਆਂ ਵਿਚ ਕੁਦਰਤ ਪ੍ਰਤੀ ਪਿਆਰ, ਸਮਾਜਿਕ ਜ਼ਿੰਮੇਵਾਰੀ ਤੇ ਵਾਤਾਵਰਨ ਸੰਭਾਲ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਪ ਪ੍ਰਿੰਸੀਪਲ ਸ੍ਰੀਮਤੀ ਆਰਤੀ ਨੰਦਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕੁਦਰਤ ਨਾਲ ਜੁੜਨ ਅਤੇ ਸਮਾਜ ਪ੍ਰਤੀ ਆਪਣਾ ਫ਼ਰਜ਼ ਸਮਝਣ ਦੀ ਪ੍ਰੇਰਣਾ ਦਿੰਦੀਆਂ ਹਨ। ਇਸ ਮੌਕੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਬੂਟੇ ਲਗਾ ਕੇ ਵਾਤਾਵਰਨ ਸੰਭਾਲਣ ਦਾ ਸੰਦੇਸ਼ ਦਿੱਤਾ ਤੇ ਹਰ ਬੂਟੇ ਦੀ ਨਿਯਮਿਤ ਦੇਖਭਾਲ ਕਰਨ ਦਾ ਵਚਨ ਲਿਆ। ਸਕੂਲ ਦਾ ਇਹ ਉਪਰਾਲਾ ਇਲਾਕੇ ਵਿਚ ਹਰਿਆਵਲੀ ਵਧਾਉਣ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਵੱਲ ਇਕ ਸਰਾਹਣਯੋਗ ਕਦਮ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਯਾਦ ’ਚ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਨਗਰ ਕੌਂਸਲ ਧਾਰੀਵਾਲ ਦੇ ਸਫ਼ਈ ਸੇਵਕਾਂ ਨੇ ਸੂਬਾ ਸਰਕਾਰ ਖਿਲਾਫ਼ ਕੀਤਾ ਰੋਸ ਦਾ ਪ੍ਰਗਟਾਵਾ
Ad Position 24
No active advertisement