ਫ਼ਤਹਿਗੜ੍ਹ ਚੂੜੀਆਂ, 10 ਜੁਲਾਈ (ਅਵਤਾਰ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿੱਥੇ ਲੋਕ ਹਿੱਤਾਂ ਲਈ ਇਤਿਹਾਸਿਕ ਫ਼ੈਸਲੇ ਲਏ ਹਨ, ਉੱਥੇ ਅੱਗੋਂ ਵੀ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਥੁੜ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਛਿਛਰੇਵਾਲ ਵਿਖੇ ‘ਆਪ ਆਗੂ’ ਸਰਪੰਚ ਪਰਗਟ ਸਿੰਘ ਅਤੇ ਸਾਥੀਆਂ ਵਲੋਂ ਰਖਵਾਏ ਲੋਕ ਮਿਲਣੀ ਪ੍ਰੋਗਰਾਮ ਤਹਿਤ ਰਾਸ਼ਨ ਕਿੱਟਾਂ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਜਿਸ ਦੀ ਸੇਵਾ ਕਰਨਾ ਮੇਰਾ ਅਸਲ ਮਨੋਰਥ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਹਰ ਵਰਗ ਦੇ ਲੋਕਾਂ ਨੂੰ ਭਰੋਸੇ ਵਿਚ ਲੈ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕਰਵਾਏ ਗਏ ਬੇਢੰਗੇ ਵਿਕਾਸ ਨੂੰ ਸਹੀ ਕਰਨ ਲਈ ਬੇਸ਼ੱਕ ਹਾਲੇ ਬਹੁਤ ਕੰਮ ਬਕਾਇਆ ਹਨ, ਪਰ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਪਿੰਡਾਂ ਅੰਦਰ ਹੋਣ ਵਾਲੇ ਕਾਰਜਾਂ ਨੂੰ ਮਿਸ਼ਨ 2027 ਤੋਂ ਪਹਿਲਾਂ-ਪਹਿਲਾਂ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਛਿਛਰੇਵਾਲ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਵਫਾਦਾਰ ਸਿਪਾਹੀ ਬਣ ਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ 2027 ਵਿੱਚ ਕਦਮ ਨਾਲ ਕਦਮ ਮਿਲਾ ਕੇ ਚੱਲਦੇ ਹੋਏ ਆਮ ਆਦਮੀ ਪਾਰਟੀ ਨੂੰ ਜਿੱਤ ਪ੍ਰਾਪਤ ਕਰਾਉਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਦੱਸੀਆਂ, ਜਿਨਾਂ ’ਚੋਂ ਯੋਗ ਮੁਸ਼ਕਿਲਾਂ ਦਾ ਹਲਕਾ ਇੰਚਾਰਜ ਪੰਨੂੰ ਵਲੋਂ ਮੌਕੇ ’ਤੇ ਹੱਲ ਕੀਤਾ ਗਿਆ। ਇਸ ਮੌਕੇ ਸਰਪੰਚ ਸਰਪੰਚ ਪ੍ਰਗਟ ਸਿੰਘ, ਪ੍ਰਦੀਪ ਸਿੰਘ, ਕੈਪਟਨ ਲਖਬੀਰ ਸਿੰਘ, ਕਾਬਲ ਸਿੰਘ, ਪੰਚ ਬੀਬੀ ਤਾਰੋ ਪੰਚ, ਸੈਮੂਅਲ ਮਸੀਹ, ਜੋਗਾ ਸਿੰਘ ਆਕਾਸ਼ ਮਸੀਹ, ਸੁਨੀਲ ਮਸੀਹ, ਸਰਬਜੀਤ ਸਿੰਘ, ਛਿੰਦਾ ਮਸੀਹ, ਵਿਕਰਮਜੀਤ ਮਸੀਹ, ਬੰਟੀ ਮੈਂਬਰ ਆਦਿ ਹਾਜ਼ਰ ਸਨ।