06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼ਾਹਪੁਰ ਚੌਕ ਨੇੜੇ ਗੋਪਾਲ ਨਗਰ ਵਿਖੇ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ

Ad Position 21
No active advertisement
ਅਜੀਤ ਡੈਸਕ 12-07-2026
ਪਠਾਨਕੋਟ, 11 ਜੁਲਾਈ (ਸੁਮਿਤ)-ਸ਼ਾਹਪੁਰ ਚੌਕ ਨੇੜੇ ਸਥਿਤ ਗੋਪਾਲ ਨਗਰ ਮੁਹੱਲੇ ਵਿਖੇ ਦੇਰ ਰਾਤ ਚੋਰਾਂ ਨੇ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚੋਰ ਘਰਾਂ ਵਿਚ ਰੱਖਿਆ ਕੀਮਤੀ ਸਮਾਨ, ਨਲਕੇ ਅਤੇ ਟੂਟੀਆਂ ਚੋਰੀ ਕਰਕੇ ਫ਼ਰਾਰ ਹੋ ਗਏ। ਸਵੇਰੇ ਜਦੋਂ ਘਰ ਦੇ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਇਲਾਕੇ ਵਿਚ ਹੜਕੰਪ ਮਚ ਗਿਆ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਅਣਪਛਾਤੇ ਚੋਰਾਂ ਦੀ ਪਹਿਚਾਣ ਕਰਕੇ ਭਾਲ ਵਿਚ ਜੁਟੀ ਹੈ। ਲਗਾਤਾਰ ਹੋ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਕਾਰਨ ਗੋਪਾਲ ਨਗਰ ਦੇ ਲੋਕਾਂ ਵਿਚ ਡਰ ਤੇ ਰੋਸ ਦਾ ਮਾਹੌਲ ਹੈ। ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਉਣ, ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਤੇਜਾ ਖੁਰਦ ਵਿਖੇ ਲੋਕ ਮਿਲਣੀ ਤਹਿਤ ਮੀਟਿੰਗ ਕੀਤੀ ਲੋੜਵੰਦਾਂ ਨੂੰ ਰਾਸ਼ਨ ਕਿ... ਅਗਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਸੀਨੀਅਰ ਅਤੇ ਜੂਨੀਅਰ ਵਿਦਿਆਰਥੀ ਕੌਂਸਲ ਦੀ ਚੋਣ
Ad Position 24
No active advertisement