06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਵਰਕਰਾਂ ਨੂੰ ਕਾਂਗਰਸ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 12-07-2026
ਬਟਾਲਾ, 11 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਦੇ ਅਤਿ ਕਰੀਬੀ ਪਿ੍ਰੰ. ਸੁਲੱਖਣ ਸਿੋਂਘ ਭੇਟ ਪੱਤਣ ਵਲੋਂ ਕਾਂਗਰਸ ਦੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਹਿਤ ਪਿੰਡ ਸਾਗਰਪੁਰ ਵਿਖੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ। ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਕਾਂਗਰਸੀ ਵਰਕਰਾਂ ਨੂੰ 2027 ਦੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰ ਕੱਸ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਅੱਜ ਦੇ ਮੌਜੂਦਾ ਹਲਾਤਾਂ ਨੂੰ ਦੇਖਦਿਆਂ ਹੋਇਆ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋਇਆ ਪਿਆ ਹੈ। ਆਮ ਲੋਕਾਂ ਤੇ ਮੁਲਾਜਮ ਭਾਈਚਾਰੇ ਨੂੰ ਆਪਣੀ ਮੰਗਾਂ ਮਨਵਾਉਣ ਲਈ ਸੜਕਾਂ ’ਤੇ ਉਤਰਣਾ ਪੈ ਰਿਹਾ ਹੈ ਤੇ ਸਰਕਾਰ ਮੰਗਣ ਮੰਨਣ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰ੍ਹਾ ਰਹੀ ਹੈ ਜਿਸ ਨਾਲ ਉਨ੍ਹਾ ਵਿਚ ਭਾਰੀ ਰੋਸ਼ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਵਾਸੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ ਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਦਿਨ ਰਾਤ ਤੇ ਲਗਨ ਨਾਲ ਮੇਹਨਤ ਕਰਦੇ ਹੋਏ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਤਾਂ ਕਿ ਕਾਂਗਰਸ ਦੇ ਮਿਸ਼ਨ 2027 ਨੂੰ ਕਾਮਯਾਬ ਬਣਾਇਆ ਜਾ ਸਕੇ। ਇਸ ਮੌਕੇ ਮੀਟਿੰਗ ਦੌਰਾਨ ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਪੰਚਾਇਤ ਮੈਂਬਰ ਰੁਪਿੰਦਰ ਸਿੰਘ,ਮੰਗਲ ਸਿੰਘ,ਪੀ.ਏ ਰਾਜਦੇਵ ਸਿੰਘ ਚੌਧਰੀਵਾਲ,ਰਣਜੀਤ ਸਿੰਘ,ਹਰਪ੍ਰੀਤ ਸਿੰਘ,ਬਾਬਾ ਮਨਿੰਦਰ ਸਿੰਘ,ਪੰਚਾਇਤ ਮੈਂਬਰ ਜਰਨੈਲ ਸਿੰਘ ਨਸੀਰਪੁਰ,ਜੋਗਾ ਸਿੰਘ ਪੰਚਾਇਤ ਮੈਂਬਰ ਨਸੀਰਪੁਰ,ਹਰਜੀਤ ਸਿੰਘ ਨਸੀਰਪੁਰ,ਬਲਵਿੰਦਰ ਸਿੰਘ,ਲੱਖਾ ਸਿੰਘ,ਬਲਜੀਤ ਸਿੰਘ ਨਸੀਰਪੁਰ,ਸੁਰਜੀਤ ਸਿੰਘ ਨਸੀਰਪੁਰ,ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ ਬਹਾਦੁਰਪੁਰ ਹੁਸੈਨ,ਅਮਰਬੀਰ ਸਿੰਘ,ਅਰਸ਼ਦੀਪ ਸਿੰਘ,ਅਮੋਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ,ਹਰਪ੍ਰੀਤ ਸਿੰਘ ਆਦਿ ਕਾਗਰਸੀ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਛਾਤੀ ਦੇ ਰੋਗਾਂ ਸੰਬੰਧੀ ਮੁਫਤ ਕੈਂਪ ਅੱਜ ਅਗਲੀ ਖ਼ਬਰ ਬਾਬਾ ਅਮਰੀਕ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ
Ad Position 24
No active advertisement